ਬਰਗਾੜੀ, 20 ਅਗਸਤ 2018 - ਆਮ ਆਦਮੀ ਪਾਰਟੀ ਵਿਧਾਇਕ ਕੁਲਤਾਰ ਸੰਧਵਾਂ ਬੀਤੇ ਦਿਨੀਂ ਚੰਡੀਗੜ੍ਹ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਬਿਆਨਾਂ ਕਾਰਨ ਵਿਵਾਦਾਂ 'ਚ ਘਿਰ ਗਏ ਸਨ ਜਿਸਨੂੰ ਲੈ ਕੇ ਅੱਜ ਉਨ੍ਹਾਂ ਦਾ ਬਰਗਾੜੀ ਮੋਰਚੇ 'ਤੇ ਵਿਰੋਧ ਹੋਇਆ। ਪਰ ਬਾਅਦ 'ਚ ਵਿਧਾਇਕ ਨੇ ਪੰਡਾਲ 'ਚ ਬੈਠੇ ਜਥੇਦਾਰ ਸਾਹਿਬਾਨ ਅਤੇ ਸੰਗਤ ਤੋਂ ਹੱਥ ਜੋੜ ਕੇ ਮਾਫੀ ਮੰਗ ਲਈ।
ਦਰਅਸਲ ਬੀਤੇ ਦਿਨੀਂ ਚੰਡੀਗੜ੍ਹ ਪ੍ਰੈੱਸ ਕਾਨਫਰੰਸ 'ਚ 'ਆਪ' ਵਿਧਾਇਕ ਕੁਲਤਾਰ ਸੰਧਵਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਬਿਅਾਨ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋੲੀ ਬੇਅਦਬੀ ਦੇ ਮਾਮਲੇ 'ਚ ਡੇਰਾ ਸੱਚਾ ਸੌਦਾ ਦਾ ਕੋੲੀ ਹੱਥ ਨਹੀਂ ਹੈ। ਜੋ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਤੇ ਸਿੱਖ ਜਥੇਬੰਦੀਆਂ 'ਚ ਸੰਧਵਾਂ ਖਿਲਾਫ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਰੋਸ ਕੀਤਾ ਗਿਆ।
ਦੇਖੋ ਵੀਡੀੳ :-