ਐੱਸ.ਏ.ਐੱਸ. ਨਗਰ 23 ਸਤੰਬਰ 2018, ਸਿੱਖਿਆ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਦੀ ਅਗਵਾਈ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਪੰਜਾਬ ਸਕੂਲਸਿੱਖਿਆ ਨੀਤੀ 2018 ਨੂੰ ਤਿਆਰ
ਕਰਨ ਲਈ ਕਮੇਟੀ ਦੀ ਮੀਟਿੰਗ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਮੇਟੀ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਦੀਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਡਾ. ਬੀ ਐੱਸ ਘੁੰਮਣ ਉਪ-
ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੀਤੀ | ਇਸ ਮੀਟਿੰਗ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਜ ਕਰਨ ਵਾਲੇਸਿੱਖਿਆ ਮਾਹਿਰਾਂ ਨੇ ਭਾਗ ਲਿਆ|
ਸਿੱਖਿਆ ਸ਼ਾਸਤਰੀਆਂ ਨੇ ਪੰਜਾਬ ਦੇ ਭੁਗੋਲਿਕ, ਆਰਥਿਕ, ਸਮਾਜਿਕ ਤੇ ਸੱਭਿਆਚਾਰਕ ਮਾਹੋਲ ਅਨੁਸਾਰ ਸਕੂਲਾਂ ਦੀ ਸਿੱਖਿਆ ਨੀਤੀ ਤਿਆਰ ਕਰਨ 'ਤੇ ਜ਼ੋਰ ਦਿੱਤਾ |
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਦੇ ਨਾਲ ਸਿੱਖਿਆ ਦੇ ਖੇਤਰ ਵਿੱਚ ਸਾਕਾਰਾਤਮਕ ਪ੍ਰਭਾਵ ਦੇ ਨਾਲ-ਨਾਲ ਗਿਣਾਤਮਿਕ ਵਿਕਾਸ ਸਬੰਧੀ ਵਿਚਾਰ ਵਟਾਂਦਰਾਕੀਤਾ|
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਕਲ ਅਤੇ ਭੈਅ ਰਹਿਤ ਪ੍ਰੀਖਿਆਵਾਂ ਦੇ ਆਯੋਜਨ ਨਾਲ ਦੇਸ਼ ਦੇ ਭਵਿੱਖ ਨੂੰ ਬਚਾਉਣ ਲਈ ਯੋਗ ਅਤੇ ਠੋਸ ਉਪਾਅ ਸੁਝਾਉਣ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂਗਈਆਂ |
ਸਿੱਖਿਆ ਸ਼ਾਸਤਰੀਆਂ ਨੇ ਸਰਕਾਰੀ ਸਕੂਲਾਂ ਵਿੱਚ ਮਾਤ ਭਾਸ਼ਾ ਪੰਜਾਬੀ ਦੀ ਪ੍ਰਫੁੱਲਤਾ ਤੇ ਜੋਰ ਦੇਣ ਦੇ ਨਾਲ ਨਾਲ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਭਾਸ਼ਾਵਾਂ ਨੂੰ ਵੀ ਸਕੂਲਾਂ ਵਿੱਚ ਸੁਯੋਗ ਵਰਤੋਂ ਕਰਨਲਈ ਸੁਝਾਅ ਦਿੱਤੇ ਤਾਂ ਜੋ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮੋਹਰੀ ਹੋ ਸਕਣ|
ਇਸ ਤੋਂ ਇਲਾਵਾ ਕਮੇਟੀ ਨੇ ਵਿਦਿਆਰਥੀਆਂ ਦੀ ਡਰਾਪ ਆਊਟ ਦਰ, ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਦੀ ਮਹੱਤਤਾ,ਸਕੂਲਾਂ ਦੀਆਂ ਇਮਾਰਤਾਂ ਨੂੰ ਸਿੱਖਣ
ਸਿਖਾਉਣ ਸਹਾਇਕ ਸਮੱਗਰੀ ਵੱਜੋਂ ਵਰਤਣ ਲਈ ਅਧਿਆਪਕਾਂ ਤੇ ਸਮਾਜ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ, ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਨੂੰਵਧਾਉਣ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੁੱਕੇ ਜਾ ਸਕਣ ਵਾਲੇ
ਕਦਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ|
ਪ੍ਰੀਖਿਆ ਸਕੂਲ ਸਿੱਖਿਆ ਨੀਤੀ 2018 ਸਬੰਧੀ ਮੀਟਿੰਗ ਵਿੱਚ ਸ੍ਰੀ ਮਨੋਹਰ ਕਾਂਤ ਕਲੋਹੀਆ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਸ੍ਰੀ ਪ੍ਰਸ਼ਾਂਤ ਗੋਇਲ ਡਾਇਰੈਕਟਰ ਜਨਰਲ ਸਕੂਲ ਸਿੱਖਿਆਪੰਜਾਬ, ਸ੍ਰੀ ਬਲਦੇਵ
ਸਚਦੇਵਾ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਸ੍ਰੀ ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ
ਪ੍ਰੀਸ਼ਦ -ਕਮ- ਡੀਪੀਆਈ ਐਲੀਮੈਂਟਰੀਸਿੱਖਿਆ ਪੰਜਾਬ, ਡਾ. ਮਨਿੰਦਰ ਸਿੰਘ ਸਰਕਾਰੀਆ, ਡਾ. ਦਵਿੰਦਰ ਸਿੰਘ ਬੋਹਾ, ਡਾ. ਕੁਲਦੀਪ ਪੁਰੀ,
ਡਾ. ਮਰਮਰ ਮੁਖੋਪਾਧਿਆਏ ਨਿਊਪਾ ਨਵੀ ਦਿੱਲੀ, ਸੁੱਚਾ ਸਿੰਘ ਖੱਟੜਾ ਅਤੇ ਹੋਰ ਸਿੱਖਿਆਸ਼ਾਸਤਰੀ ਹਾਜਰ ਸਨ|