ਚੰਡੀਗੜ, 11 ਅਕਤੂਬਰ 2018: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਦੇ ਕੰਮ ਕਾਜ ਵਿਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਐਸਟੀਮੇਟ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਣ ਲਈ ਆਨਲਾਈਨ ਸਾਫਟਵੇਅਰ ਤਿਆਰ ਕੀਤਾ ਗਿਆ ਹੈ।ਵਿਭਾਗ ਵਲੋਂ ਤਿਆਰ ਕੀਤੇ ਗਏ ਸਾਫਟਵੇਆਰ 'ਸਕਿਊਰ' ਦਾ ਉਦਘਾਟਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤਾ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮਗਨਰੇਗਾ ਅਧੀਨ ਕਰਵਾਏ ਜਾਂਦੇ ਕੰਮਾ ਦਾ ਐਸਟੀਮੇਟ ਪਹਿਲਾਂ ਕਾਗਜੀ ਕਾਰਵਾਈ ਰਾਹੀਂ ਤਿਆਰ ਕੀਤੇ ਜਾਂਦੇ ਸਨ, ਪਰ ਹੁਣ ਆਨਲਾਈਨ ਹੀ ਤਿਆਰ ਕੀਤੇ ਜਾਇਆ ਕਰਨਗੇ, ਜਿਸ ਨਾਲ ਸਮੇਂ ਅਤੇ ਕਾਗਜ ਦੀ ਬੱਚਤ ਹੋਵੇਗੀ।
ਉਨ•ਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂਆਤੀ ਤੌਰ 'ਤੇ ਪਾਇਲਟ ਪ੍ਰੋਜੈਕਟ ਵਜੋਂ ਹੁਸ਼ਿਆਰਪੁਰ ਜ਼ਿਲ•ੇ ਵਿਚ ਲਾਗੂ ਕੀਤਾ ਜਾ ਰਿਹਾ ਹੈ।ਜਿਸ ਤੋਂ ਬਾਅਦ ਇਸ ਨੂੰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ ਜਾਵੇਗਾ।
ਪੰਚਾਇਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਸਮੁੱਚੀ ਕਾਰਜਪ੍ਰਣਾਲੀ ਨੂੰ ਆਨਲਾਈਨ ਕਰਕੇ ਸਾਰੇ ਕੰਮਾਂ ਨੂੰ ਕਾਗਜ਼ ਰਹਿਤ ਬਣਾਉਣ ਲਈ ਲਈ ਯਤਨ ਜਾਰੀ ਹਨ।ਉਨ•ਾਂ ਦੱਸਿਆ ਕਿ ਇਸ ਨਾਲ ਜਿੱਥੇ ਸਾਰੇ ਕੰਮ ਕਾਜ ਵਿਚ ਪਾਰਦਰਸ਼ਤਾਂ ਆਵੇਗੀ Àੱਥੇ ਕੰਮ ਕਾਜ ਵਿਚ ਤੇਜੀ ਅਵੇਗੀ ਅਤੇ ਲੇਟ ਲਤੀਫੀ ਅਤੇ ਬੇਵਜਾ ਤਰੁੱਟੀਆਂ ਲਗਾਉਣ ਨੂੰ ਵੀ ਠੱਲ ਪਵੇਗੀ।ਉਨ•ਾਂ ਕਿਹਾ ਕਿ ਆਨਲਾਈਨ ਪ੍ਰਣਾਲੀ ਦੇ ਲਾਗੂ ਹੋਣ ਨਾਲ ਸਬੰਧਤ ਅਫਸਰਾਂ/ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕਰਨ ਵਿਚ ਵੀ ਅਸਾਨੀ ਹੋਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਸਕਰਨ ਸਿੰਘ ਡਾਇਰੈਕਟਰ ਅਤੇ ਤਨੂੰ ਕਸ਼ਿਅਪ ਸੰਯੁਕਤ ਕਮਿਸ਼ਨਰ ਵਿਕਾਸ ਅਤੇ ਜੋਗਿੰਦਰ ਕੁਮਾਰ ਡਿਪਟੀ ਡਾਇਰੈਕਟਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।