ਸਾਂਝਾ ਅਧਿਆਪਕ ਮੋਰਚਾ ਘੇਰੇਗਾ ਹੁਣ ਇਸ ਕੈਬਨਿਟ ਮੰਤਰੀ ਦੀ ਰਿਹਾਇਸ਼
ਨਾਭਾ, 12 ਨਵੰਬਰ 2018 - ਅਧਿਆਪਕ ਮੋਰਚਾ ਅੱਜ 37ਵੇਂ ਦਿਨ 'ਚ ਸ਼ਾਮਲ ਹੋ ਚੁੱਕਾ ਹੈ। ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ।
ਸਾਂਝਾ ਅਧਿਆਪਕ ਮੋਰਚਾ ਅੱਜ ਬਾਅਦ ਦੁਪਹਿਰ 3:30 ਵਜੇ ਨਾਭਾ ਦੀਆਂ ਮੁਲਾਜ਼ਮ ਫੈਡਰੇਸ਼ਨਾਂ, ਅਜਾਦ ਮੁਲਾਜ਼ਮ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਸਾਂਝਾ ਧਰਨਾ ਲਗਾਉਣਗੇ।