← ਪਿਛੇ ਪਰਤੋ
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਪਟਿਆਲਾ ਰਤਨ ਐਵਾਰਡ ਨਾਲ ਸਨਮਾਨਿਤ
ਪਟਿਆਲਾ-12 ਨਵੰਬਰ 2018- ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਨੇ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰ ਨਾਰਥ ਜੋਨ ਕਲਚਰ ਸੈਂਟਰ ਦੇ ਆਡੋਟੋਰੀਅਮ ਵਿਚ ਆਯੋਜਤ ਇਕ ਸਮਾਗਮ ਵਿਚ ਉਨ੍ਹਾਂ ਦੀਆਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੀਆਂ ਸੇਵਾਵਾਂ ਖਾਸ ਤੌਰ ਤੇ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਅਖ਼ਬਾਰਾਂ ਵਿਚ ਲਿਖੇ ਲੇਖਾਂ ਦੇ ਵਿਲੱਖਣ ਯੋਗਦਾਨ ਕਰਕੇ ਪਟਿਆਲਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ। ਇਹ ਸਨਮਾਨ ਚਿੰਨ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਭੇਂਟ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਦੇ ਫਾਊਂਡਰ ਚੇਅਰਮੈਨ ਵੇਦ ਪ੍ਰਕਾਸ਼ ਗੁਪਤਾ ਵੀ ਸਨ।
Total Responses : 267