ਚੰਡੀਗੜ੍ਹ, 12 ਨਵੰਬਰ 2018 - ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਨੂੰ ਸਮਾਰਟਫੋਨ ਦੇਣ ਦੇ ਮੁੱਦੇ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਸੀਹਤ ਦਿੱਤੀ ਕਿ ਇਸ ਸਾਲ 'ਚ 25 ਤੋਂ 30 ਪ੍ਰਤੀਸ਼ਤ ਨੌਜਵਾਨਾਂ ਨੂੰ ਸਮਾਰਟਫੋਨ ਦੇਣ।
ਨਿਊਜ਼-18 ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਕੀਤੇ ਵਾਅਦਿਆਂ ਨੂੰ ਨਿਭਾਉਣਾ ਚਾਹੀਦਾ ਹੈ। ਬਾਜਵਾ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਕੋਸ਼ਿਸ਼ ਕਰਨ ਕਿ ਜੋ ਵਾਅਦਾ ਕੀਤਾ ਗਿਆ ਸੀ, ਉਸਨੂੰ ਨਿਭਾਉਣ ਜਰੂਰ, ਭਾਵੇਂ ਥੋੜ੍ਹਾ ਹੀ ਕਿਉਂ ਨਾ ਹੋਵੇ।