ਹੁਸ਼ਿਆਰਪੁਰ, 20 ਨਵੰਬਰ 2018: ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ 345 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਮੌਕੇ 'ਤੇ ਹੀ ਪਲੇਸਮੈਂਟ ਕੀਤੀ ਗਈ ਹੈ, ਜਦਕਿ 14 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ। ਇਸ ਰੋਜ਼ਗਾਰ ਮੇਲੇ ਵਿੱਚ 198 ਨੌਜਵਾਨਾਂ ਲਈ ਸਵੈ-ਰੋਜ਼ਗਾਰ ਤਹਿਤ ਆਪਣਾ ਕਾਰੋਬਾਰ ਖੋਲ•ਣ ਲਈ ਰਾਹ ਪੱਧਰਾ ਵੀ ਕੀਤਾ ਗਿਆ ਹੈ। ਮੇਲੇ ਵਿੱਚ 587 ਨੌਜਵਾਨਾਂ ਦੀ ਇੰਟਰਵਿਊ ਲਈ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਘਰ-ਘਰ ਰੋਜਗਾਰ ਯੋਜਨਾ ਤਹਿਤ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ•ਾਂ ਦੱਸਿਆ ਕਿ ਨੌਜਵਾਨ ਰੋਜ਼ਗਾਰ ਮੇਲਿਆਂ ਦਾ ਫਾਇਦਾ ਚੁੱਕਣ ਲਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ghargharro੍ਰgarpunjab.gov.in ਪੋਰਟਲ 'ਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਨੂੰ ਤਰਜ਼ੀਹ ਦੇਣ। ਉਨ•ਾਂ ਦੱਸਿਆ ਕਿ ਜ਼ਿਲ•ਾ ਹੁਸ਼ਿਆਰਪੁਰ ਵਿੱਚ ਹੁਣ ਤੱਕ 15,981 ਨੌਜਵਾਨਾਂ ਵਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਦੇ ਨਾਲ-ਨਾਲ ਸਵੈਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਖੋਲ•ਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿੱਚ 345 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਮੌਕੇ 'ਤੇ ਹੀ ਪਲੇਸਮੈਂਟ ਕੀਤੀ ਗਈ ਹੈ, ਜਦਕਿ 14 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ•ਾ ਪ੍ਰਸਾਸ਼ਨ ਵਲੋਂ 198 ਨੌਜਵਾਨਾਂ ਲਈ ਸਵੈ-ਰੋਜ਼ਗਾਰ ਅਪਣਾਉਣ ਦਾ ਰਾਹ ਪੱਧਰਾ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਪ੍ਰਸਾਸ਼ਨ ਵਲੋਂ ਉਕਤ ਸਬੰਧੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਕੇਸ ਪਾਸ ਕਰਕੇ ਬੈਂਕਾਂ ਨੂੰ ਭੇਜ ਦਿੱਤੇ ਗਏ ਹਨ, ਤਾਂ ਜੋ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਕੇ ਪੈਰਾਂ 'ਤੇ ਖੜ•ੇ ਹੋ ਸਕਣ।