ਚੰਡੀਗੜ੍ਹ, 15 ਦਸੰਬਰ 2018 - ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ ਕਿ 19 ਦਸੰਬਰ ਤੱਕ ਜਾਰੀ ਰਹੇਗੀ।
ਇਨ੍ਹਾਂ ਨਾਮਜ਼ਦਗੀਆਂ ਦੀ ਪੜਤਾਲ 20 ਦਸੰਬਰ ਨੂੰ ਹੋਵੇਗੀ ਅਤੇ 21 ਦਸੰਬਰ ਨੂੰ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਦੱਸ ਦਈਏ ਸੂਬੇ 'ਚ 30 ਦਸੰਬਰ ਨੂੰ ਚੋਣਾਂ ਹੋਣੀਆਂ ਹਨ।
ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਜਿਹੜੀ ਕਿ ਸ਼ਾਮੀਂ 4 ਵਜੇ ਖ਼ਤਮ ਹੋਵੇਗੀ। ਵੋਟਿੰਗ ਪ੍ਰਕਿਰਿਆ 31 ਦਸੰਬਰ ਨੂੰ ਸਮਾਪਤ ਹੋਵੇਗੀ।