ਚੰਡੀਗੜ੍ਹ, 19 ਜਨਵਰੀ 2019 - ਚੰਡੀਗੜ੍ਹ ਪੰਜਾਬ ਭਵਨ 'ਚ ਹੋ ਰਹੀ ਕਾਂਗਰਸ ਦੀ ਮੀਟਿੰਗ ਵਿੱਚ ਕੁਲਬੀਰ ਜ਼ੀਰਾ ਨੂੰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਭਾਵੇਂ ਜ਼ੀਰਾ ਪੰਜਾਬ ਭਵਨ ਤਾਂ ਪਹੁੰਚੇ ਸਨ, ਪਰ ਉਨ੍ਹਾਂ ਨੂੰ ਮੀਟਿੰਗ 'ਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਜਾਣਕਾਰੀ ਮੁਤਾਬਕ ਜ਼ੀਰਾ ਨੂੰਂ ਕਿਹਾ ਗਿਆ ਕਿ ਜਦੋਂ ਤੱਕ ਕੋਈ ਫੈਸਲਾ ਨਹੀਂ ਆ ਜਾਂਦਾ ਉਦੋਂ ਤੱਕ ਉਨ੍ਹਾਂ ਨੂੰ ਮੀਟਿੰਗ 'ਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹਾਲਾਂਖਿ ਸ਼ੁੱਕਰਵਾਰ ਨੂੰ ਕੁਲਬੀਰ ਜ਼ੀਰਾ ਪੰਜਾਬ ਭਵਨ ਵਿੱਚ ਹੋਈ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰ ਪ੍ਰਧਾਨ ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਨੂੰ ਮਿਲੇ ਸਨ। ਮੀਟਿੰਗ ਵਿੱਚ ਕਾਂਗਰਸ ਨੇ ਸਭ ਠੀਕ ਹੋਣ ਦਾ ਸੰਕੇਤ ਵੀ ਦਿੱਤਾ ਸੀ।