ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਇੱਕ ਸਾਂਝੀ ਤਸਵੀਰ
ਜਗਦੀਸ਼ ਥਿੰਦ
ਫਾਜ਼ਿਲਕਾ / ਚੰਡੀਗੜ੍ਹ 24 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਲਈ ਕ੍ਰਮਵਾਰ 26 ਅਪ੍ਰੈਲ 2019 ਨੂੰ ਆਪਣੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।
26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਉਹ ਦਰਬਾਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ 2019 ਨੂੰ ਹੀ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ।
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸ਼ੁਰੂਆਤ ਕੱਲ੍ਹ 25 ਅਪ੍ਰੈਲ ਦਿਨ ਵੀਰਵਾਰ ਨੂੰ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਨਾਮਜ਼ਦਗੀ ਨਾਲ ਹੋਵੇਗੀ ।
ਉਹਨਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ,
ਲੁਧਿਆਣਾ ਤੋ ਮਹੇਸ਼ਇੰਦਰ ਸਿੰਘ ਗਰੇਵਾਲ,
ਫਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ,
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ
ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਕਾਗਜ਼ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ।
ਬਰਾੜ ਨੇ ਦੱਸਿਆ ਕਿ ਬਾਕੀ ਰਹਿੰਦੇ ਦੋ ਉਮੀਦਵਾਰਾਂ
ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ
ਸਾਬਕਾ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲੋਕ ਸਭਾ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਕ੍ਰਮਵਾਰ ਆਪਣੇ ਨਾਮਜ਼ਦਗੀ ਕਾਗਜ਼ 29 ਅਪ੍ਰੈਲ 2019 ਨੂੰ ਦਾਖ਼ਲ ਕੀਤੇ ਜਾਣਗੇ।
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਹੋਣ ਵਾਲੇ ਵਰਕਰਾਂ ਦੇ ਇਕੱਠ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ , ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਨਾਲ ਸਬੰਧਤ ਆਗੂ ਸੰਬੋਧਨ ਕਰਨਗੇ ।
---- -9814808945
jthindfzr@gmail.com