← ਪਿਛੇ ਪਰਤੋ
ਫਿਰੋਜ਼ਪੁਰ 24 ਅਪ੍ਰੈਲ (ਗੁਰਿੰਦਰ ਸਿੰਘ) ਲੋਕ-ਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਲੋਕ-ਸਭਾ ਚੋਣ ਹਲਕੇ ਲਈ ਨਾਮਜ਼ਦਗੀ ਭਰਨ ਦੇ ਤੀਜੇ ਦਿਨ ਅੱਜ ਇੱਕ ਆਜ਼ਾਦ ਉਮੀਦਵਾਰ ਮਨੋਜ ਕੁਮਾਰ ਪੁੱਤਰ ਕਸ਼ਮੀਰੀ ਲਾਲ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਨੇ ਦੱਸਿਆ ਕਿ ਆਜ਼਼ਾ਼ਦ ਉਮੀਦਵਾਰ ਦੀ ਫਿਰੋਜ਼ਪੁਰ ਹਲਕੇ ਅੰਦਰ ਪਹਿਲੀ ਨਾਮਜ਼ਦਗੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ 29 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਸਕਦੇ ਹਨ ਅਤੇ 30 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦੀ ਜਾਂਚ ਕੀਤੀ ਜਾਵੇਗੀ ਅਤੇ 2 ਮਈ ਤੱਕ ਵਾਪਸ ਲਏ ਜਾ ਸਕਦੇ ਹਨ।
Total Responses : 942