(ਦੇਵਾਂ ਨੰਦ ਸ਼ਰਮਾ)
ਫਰੀਦਕੋਟ, 25 ਅਪ੍ਰੈਲ 2019: ਜ਼ਿਲ•ਾ ਚੋਣ ਅਫਸਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਦੱਸਿਆ ਕਿ 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕਾਂ ਸਭਾ ਚੌਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਫਰੀਦਕੋਟ-09 ਤੋਂ ਚੌਥੇ ਦਿਨ ਪੰਜਾਬ ਏਕਤਾ ਪਾਰਟੀ ਉਮੀਦਵਾਰ ਮਾਸਟਰ ਬਲਦੇਵ ਸਿੰਘ ਪੁੱਤਰ ਦਸੌਂਦਾ ਸਿੰਘ ਵਾਸੀ ਫਰੀਦਕੋਟ , ਆਪਣਾ ਸਮਾਜ ਪਾਰਟੀ ਦੇ ਉਮੀਦਵਾਰ ਡਾ. ਸਵਰਨ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਮੋਗਾ ਅਤੇ ਉਨ•ਾਂ ਦੇ ਕਵਰਿੰਗ ਉਮੀਦਵਾਰ ਵਜੋਂ ਸਮੀਕਸ਼ਾ ਸਿੰਘ ਪਤਨੀ ਪ੍ਰਨੀਤ ਸਿੰਘ ਵਾਸੀ ਮੋਗਾ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਉਨ•ਾਂ ਦੱਸਿਆ ਕਿ ਇਸ ਤਰ•ਾਂ ਹੁਣ ਤੱਕ ਦੋ ਆਜ਼ਾਦ ਉਮੀਦਵਾਰਾਂ,ਇੰਡੀਅਨ ਨੈਸ਼ਨਲ ਕਾਂਗਰਸ, ਪੰਜਾਬ ਏਕਤਾ ਪਾਰਟੀ ਅਤੇ ਆਪਣਾ ਸਮਾਜ ਪਾਰਟੀ ਉਮੀਦਵਾਰਾਂ ਸਮੇਤ ਕੁੱਲ 6 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ ਹਨ।
ਜ਼ਿਲ•ਾ ਚੋਣ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 29 ਅਪ੍ਰੈਲ ਤੱਕ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਹੀ ਦਾਖ਼ਲ ਕੀਤੇ ਜਾਣਗੇ ਜਦਕਿ ਸ਼ਨਿਚਰਵਾਰ ਅਤੇ ਐਤਵਾਰ ( ਮਿਤੀ 27 ਅਤੇ 28 ਅਪ੍ਰੈਲ ) ਨੂੰ ਸਰਕਾਰੀ ਛੁੱਟੀ ਹੋਣ ਕਾਰਣ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਅਤੇ 2 ਮਈ ਨੂੰ ਚੋਣ ਨਾ ਲੜਣ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। 19 ਮਈ ਨੂੰ ਵੋਟਾਂ ਪੈਣਗੀਆਂ ਅਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ।