← ਪਿਛੇ ਪਰਤੋ
ਮੁਕਤਸਰ, 21 ਮਈ 2019 - ਮੁਕਤਸਰ ਦੇ ਪਿੰਡ ਰਹੂੜੀਆਂ ਵਾਲੀ ਦੇ ਸਰਕਾਰੀ ਸਕੂਲ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵੱਡੀ ਗਿਣਤੀ 'ਚ ਪਿੰਡ ਦੇ ਲੋਕ ਸਕੂਲ ਪੁੱਜੇ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਸਕੂਲ ਦਾ ਡੀਪੀ ਤਲਵਿੰਦਰਜੀਤ ਸਿੰਘ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰਦਾ ਹੈ ਜੋ ਕਿ ਸਭ ਦੇ ਸਾਹਮਣੇ ਨਾ ਦੱਸਣਯੋਗ ਹਨ। ਜਿਸ ਤੋਂ ਬਾਅਦ ਮਾਮਲੇ ਦੀ ਖਬਰ ਮਿਲਦੇ ਹੀ ਪੁਲਿਸ ਨੇ ਸਕੂਲ ਦੇ ਅਧਿਆਪਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਦੋਂ ਕਿ ਸਕੂਲ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਡੀਪੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਤੁਹਾਨੁੰ ਦੱਸ ਦੇਈਏ ਕਿ ਸਿੱਖਿਆ ਵਿਭਾਗ ਨੇ ਤੁਰੰਤ ਹਰਕਤ 'ਚ ਆਉਂਦਿਆਂ ਅਧਿਆਪਕ ਲਤਵਿੰਦਰਜੀਤ ਨੂੰ ਮੁਅੱਤਲ ਕਰ ਦਿੱਤਾ ਹੈ।
Total Responses : 189