ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 4 ਜੂਨ 2020 - ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸ੍ਰੀ ਅਖੱਡ ਪਾਠ ਸਾਹਿਬ ਆਰੰਭੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ,ਭਾਈ ਮਨਜੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਰਜਿੰਦਰ ਸਿੰਘ ਰੂਬੀ ਮੌਜੂਦ ਸਨ।