← ਪਿਛੇ ਪਰਤੋ
ਮੋਹਾਲੀ, 9 ਜੁਲਾਈ 2020 - ਵੀਰਵਾਰ ਸ਼ਾਮ ਤੱਕ ਮੋਹਾਲੀ 'ਚ 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉੱਥੇ ਹੀ 5 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ ਹਨ। ਜ਼ਿਲ੍ਹੇ 'ਚ ਕੁੱਲ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 340 ਹੋ ਗਈ ਹੈ ਜਦੋਂ ਕਿ ਅਜੇ ਵੀ 81 ਕੋਰੋਨਾ ਦੇ ਐਕਟਿਵ ਮਰੀਜ਼ ਹਨ। ਉੱਥੇ ਹੀ ਹੁਣ ਤੱਕ ਕੁੱਲ 253 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦੋਂ ਕਿ ਜ਼ਿਲ੍ਹੇ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
Total Responses : 189