ਇਜ਼ਰਾਈਲ 'ਤੇ ਹਮਲਾ ਕਰਨ ਤੋਂ ਬਾਅਦ ਹੁਣ ਈਰਾਨ ਨੇ ਅਮਰੀਕਾ ਨੂੰ ਖੁੱਲ੍ਹੀ ਧਮਕੀ ਦਿੱਤੀ
ਤਹਿਰਾਨ : ਇਜ਼ਰਾਈਲ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਬਾਅਦ ਈਰਾਨ ਨੇ ਵੀ ਅਮਰੀਕਾ ਨੂੰ ਖੁੱਲ੍ਹੀ ਧਮਕੀ ਦਿੱਤੀ ਹੈ। ਈਰਾਨ ਨੇ ਕਿਹਾ ਹੈ ਕਿ ਜੇਕਰ ਅਮਰੀਕਾ ਇਜ਼ਰਾਈਲ ਦੀ ਜਵਾਬੀ ਕਾਰਵਾਈ ਦਾ ਸਮਰਥਨ ਕਰਦਾ ਹੈ ਤਾਂ ਈਰਾਨ ਅਮਰੀਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ।
ਤਹਿਰਾਨ ਨੇ ਸਵਿਟਜ਼ਰਲੈਂਡ ਰਾਹੀਂ ਅਮਰੀਕੀ ਪ੍ਰਸ਼ਾਸਨ ਨੂੰ ਸੰਦੇਸ਼ ਭੇਜਿਆ ਹੈ। ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਈਰਾਨ ਨਾਲ ਟਕਰਾਅ ਨਹੀਂ ਚਾਹੁੰਦਾ ਪਰ ਇਜ਼ਰਾਈਲ ਦੀ ਰੱਖਿਆ ਦੇ ਸਮਰਥਨ 'ਚ ਕੰਮ ਕਰਨ ਤੋਂ ਨਹੀਂ ਝਿਜਕੇਗਾ। ਈਰਾਨ ਨੇ ਇਜ਼ਰਾਈਲ 'ਤੇ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ। ਹਾਲਾਂਕਿ, ਇਹਨਾਂ ਵਿੱਚੋਂ ਜ਼ਿਆਦਾਤਰ ਹਮਲਿਆਂ ਨੂੰ ਬੇਅਸਰ ਕਰ ਦਿੱਤਾ ਗਿਆ ਸੀ। ਇਹ ਹਮਲਾ ਦਮਿਸ਼ਕ 'ਚ ਈਰਾਨੀ ਕੌਂਸਲੇਟ 'ਤੇ ਇਜ਼ਰਾਈਲ ਦੇ ਕਥਿਤ ਹਵਾਈ ਹਮਲੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ।