ਇਸਲਾਮਾਬਾਦ, 15 ਸਤੰਬਰ 2019 - ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ ਦੀ ਕੱਟੜਪੰਥੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਉਕਤ ਪ੍ਰਿੰਸੀਪਲ ਦੇ ਨਾਲ ਇਸਲਾਮ ਪ੍ਰਤੀ ਗਲਤ ਸ਼ਬਦਾਵਲੀ ਬੋਲਣ ਦਾ ਦੋਸ਼ ਲਗਾ ਕੇ ਕੁੱਟਮਾਰ ਕੀਤੀ ਗਈ, ਇਹ ਦੋਸ਼ ਸਕੂਲ ਦੇ ਇੱਕ ਵਿਦਿਆਰਥੀ ਵੱਲੋਂ ਲਾਏ ਗਏ ਜਿਸ ਦੀ ਖਬਰ ਕੱਟੜਪੰਥੀਆਂ ਨੂੰ ਮਿਲ ਗਈ, ਜਿਸ ਤੋਂ ਬਾਅਦ ਕੱਟੜਪੰਥੀਆਂ ਦੀ ਭੀੜ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਤੋਂ ਬਿਨਾਂ ਇਹ ਵੀ ਖਬਰ ਮਿਲੀ ਹੈ ਕਿ ਸ਼ਹਿਰ ਦੇ ਇੱਕ ਮੰਦਿਰ 'ਚ ਵੀ ਕੱਟੜ ਪੰਥੀਆਂ ਵੱਲੋਂ ਭੰਨਤੋੜ ਕੀਤੀ ਗਈ ਹੈ। ਜਿਸ ਤੋਂ ਬਾਅਦ ਇਲਾਕੇ 'ਚ ਰਹਿ ਰਹੇ ਹਿੰਦੂ ਪਰਿਵਾਰਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।