ਨਵੀਆਂ ਕਲਮਾਂ ਨਵੀਂ ਉਡਾਣ' ਲੋਕ ਅਰਪਣ ਸਮਾਗਮ
ਗੁਰਪ੍ਰੀਤ ਸਿੰਘ ਜਖਵਾਲੀ
ਸਰਹੰਦ 11 ਸਤੰਬਰ 2023: ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਜੀ ਦੇ ਉਪਰਾਲੇ ਸਦਕਾ ਬਾਲ ਲੇਖਕਾਂ ਦੀ ਪਲੇਠੀ 'ਕਿਤਾਬ ਨਵੀਆਂ ਕਲਮਾਂ ਨਵੀਂ ਉਡਾਣ' ਮਿਤੀ 20 ਸਤੰਬਰ 2023 ਨੂੰ 11 ਵਜੇ ਸ.ਸ.ਸ.ਸਕੂਲ ਆਲੋਵਾਲ (ਪਟਿਆਲਾ) ਵਿਖੇ ਇੱਕ ਸਮਾਗਮ ਵਿੱਚ ਲੋਕ ਅਰਪਣ ਕੀਤੀ ਜਾ ਰਹੀ ਏ। ਇਸ ਕਿਤਾਬ ਵਿੱਚ ਪੰਜਾਬ ਦੇ 10 ਜ਼ਿਲਿਆਂ ਦੇ 29 ਸਕੂਲਾਂ ਦੇ 86 ਵਿਦਿਆਰਥੀਆਂ ਦੀਆਂ ਰਚਨਾਵਾਂ ਸ਼ਾਮਿਲ ਹਨ। ਸੁੱਖੀ ਬਾਠ ਜੀ ਦੇ ਇਸ ਉਪਰਾਲੇ ਦੀ ਹਰ ਪਾਸੇ ਸਲਾਘਾ ਹੋ ਰਹੀ ਏ। ਪੰਜਾਬ ਭਵਨ ਹਮੇਸ਼ਾ ਹੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਰਿਹਾ ਏ। ਇਸ ਸਮਾਗਮ ਵਿੱਚ ਸ਼੍ਰੀ ਸੁੱਖੀ ਬਾਠ ਜੀ ਮੁੱਖ ਮਹਿਮਾਨ ਦੇ ਤੌਰ ਤੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਨ ਪਹੁੰਚ ਰਹੇ ਹਨ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀਮਤੀ ਹਰਿੰਦਰ ਕੌਰ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਪਟਿਆਲਾ ਕਰਨਗੇ। ਵੱਖ ਵੱਖ ਸਕੂਲੀ ਬੱਚੇ ਜਿੰਨਾ ਦੀਆਂ ਲਿਖਤਾਂ ਇਸ ਕਿਤਾਬ ਵਿੱਚ ਮੌਜੂਦ ਹਨ ਉਹ ਵੀ ਆਪਣੇ ਅਧਿਆਪਕਾਂ ਤੇ ਮਾਪਿਆਂ ਨਾਲ ਇਸ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਹਨ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨੀਰਜ ਵੈਦ ਜੀ ਵੱਲੋਂ ਸਾਰਿਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।