ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਮਨਾਇਆ ਜਾਵੇਗਾ
- ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਰੋਹਿਤ ਗੁਪਤਾ
ਬਟਾਲਾ, 18 ਜੁਲਾਈ 2025 - ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ 23 ਜੁਲਾਈ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਜਲੰਧਰ ਰੋਡ ਬਟਾਲਾ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ.ਕਮਿਸ਼ਨਰ ਨਗਰ ਨਿਗਮ ਬਟਾਲਾ ਦੀ ਪ੍ਰਧਾਨਗੀ ਹੇਠ ਮੀਟੰਗ ਕੀਤੀ ਗਈ ਅਤੇ ਸਮਾਗਮ ਮਨਾਉਣ ਦੀ ਰੂਪ-ਰੇਖਾ ਉਲੀਕੀ ਗਈ।
ਮੀਟਿੰਗ ਦੌਰਾਨ ਉਨਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਹੈਰੀਟੇਜ ਗੁਰਦਾਸਪੁਰ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਐਸ.ਡੀ.ਐਮ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾਵਾਂ, ਕਾਵਿ ਗਾਇਨ ਤੇ ਗੀਤਾਂ ਦੇ ਮੁਕਾਬਲੇ ਕਰਵਾਏ ਜਾਣਗੇ, ਕਵੀ ਦਰਬਾਰ ਵੀ ਕਰਵਾਇਆ ਜਾਵੇਗਾ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਗਾਇਕ ਕਲਾਕਾਰ ਵਲੋਂ ਅਪਣੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ।
ਮੀਟਿੰਗ ਦੌਰਾਨ ਐਸ.ਡੀ.ਐਮ ਵਲੋਂ ਪੀ.ਡਬਲਿਊ.ਡੀ. (ਬੀ.ਐਂਡ ਆਰ ਅਤੇ ਇਲੈਕਟ੍ਰੀਕਲ ਵਿੰਗ), ਪਬਲਿਕ ਹੈਲਥ, ਜੰਗਲਾਤ ਵਿਭਾਗ, ਸੀ.ਡੀ.ਪੀ.ਓ ਤੇ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ।
ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਜਨਰਲ ਸੈਕਟਰੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਹੈਰੀਟੇਜ ਸੁਸਾਇਟੀ ਦੇ ਮੈਂਬਰ ਸੁਖਜਿੰਦਰ ਸਿੰਘ ਰਾਜਿੰਦਰਾ ਫਾਊਂਡਰੀ ਬਟਾਲਾ, ਪਵਨ ਕੁਮਾਰ, ਨਵਦੀਪ ਸਿੰਘ, ਪਿ੍ਰੰਸਪਾਲ ਸਿੰਘ, ਪ੍ਰਵੀਨ ਕੁਮਾਰ, ਪਿ੍ਰੰਸੀਪਲ ਦਵਿੰਦਰ ਸਿੰਘ ਭੱਟੀ ਪੋਲੀਟੈਕਨਿਕ ਕਾਲਜ ਬਟਾਲਾ, ਅਤੁਲ ਮਹਾਜਨ ਜ਼ਿਲ੍ਹਾ ਜੰਗਲਾਤ ਅਫਸਰ, ਡਾ. ਪਰਮਜੀਤ ਸਿੰਘ ਕਲਸੀ, ਹਰਮਨਜੀਤ ਸਿੰਘ ਜੁਆਇੰਟ ਸਕੱਤਰ ਹੈਰੀਟੇਜ ਸੁਸਾਇਟੀ, ਐਸ.ਡੀ.ਓ, ਲੈਕਚਰਾਰ ਹਰਪ੍ਰੀਤ ਸਿੰਘ, ਬਖਸ਼ੀਸ ਸਿੰਘ ਰੇਂਜ ਅਫਸਰ, ਹਰਨੂਰ ਸਿੰਘ ਜੀ.ਈ, ਡਾ. ਵਨੀਤ ਕੁਮਾਰ, ਐਸ.ਆਈ ਅਵਤਾਰ ਸਿੰਘ, ਪਰਮਜੀਤ ਕੌਰ, ਦਮਨਜੀਤ ਸਿੰਘ ਮੈਨੇਜਰ ਛੋਟਾ ਘੱਲੂਘਾਰਾ, ਮੋਮੋਰੀਅਲ ਕਾਹਨੂੰਵਾਨ ਅਤੇ ਰਾਜਵਿੰਦਰ ਸਿੰਘ ਆਦਿ ਮੋਜੂਦ ਸਨ।