ਸਾਹਿੱਤ ਸਦਭਾਵਨਾ ਪੁਰਸਕਾਰ ਉਘੀ ਲੇਖਿਕਾ ਹਰਪ੍ਰੀਤ ਕੌਰ ਸੰਧੂ ਨੂੰ
ਅਤੇ ਕਾਵਿ ਲੋਕ ਪੁਰਸਕਾਰ ਸੰਦੀਪ ਜਸਵਾਲ ਨੂੰ ਦਿੱਤਾ ਜਾਵੇਗਾ ਫਗਵਾੜਾ ਵਿਖੇ
ਫਗਵਾੜਾ, 28 ਫਰਵਰੀ ( ) - ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਵੱਲੋਂ "ਸਾਹਿਤ ਸਦਭਾਵਨਾ ਪੁਰਸਕਾਰ 2025" ਪਟਿਆਲਾ ਵਿੱਚ ਰਹਿਣ ਵਾਲੀ ਉੱਘੀ ਪੰਜਾਬੀ ਲੇਖਿਕਾ ਹਰਪ੍ਰੀਤ ਕੌਰ ਸੰਧੂ ਨੂੰ ਜਦਕਿ ਕਾਵਿਲੋਕ ਪੁਰਸਕਾਰ ਉਘੀ ਕਵਿਤਰੀ ਸੰਦੀਪ ਜਸਵਾਲ ਨੂੰ 21 ਮਾਰਚ 2026 ਨੂੰ ਫਗਵਾੜਾ ਵਿਖੇ ਹੋਣ ਵਾਲੇ ਸਮਾਗਮ ਵਿੱਚ ਪ੍ਰਦਾਨ ਕੀਤਾ ਜਾਵੇਗਾ।
ਇਹ ਐਲਾਨ ਕਰਦਿਆਂ ਸੁਸਾਇਟੀ ਦੇ ਚੇਅਰਮੈਨ ਡਾਕਟਰ ਲਖਵਿੰਦਰ ਸਿੰਘ ਜੌਹਲ,ਉੱਪ ਚੇਅਰਮੈਨ ਮੁਖ਼ਤਿਆਰ ਸਿੰਘ (ਕਹਾਣੀਕਾਰ) ਅਤੇ ਮੀਡੀਆ ਸਕੱਤਰ ਡਾਕਟਰ ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਇਸ ਪੁਰਸਕਾਰ ਵਿੱਚ 21 ਹਜ਼ਾਰ ਰੁਪਏ ਨਗਦ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਇਹ ਪੁਰਸਕਾਰ ਡਾਕਟਰ ਬਿਕਰਮ ਸਿੰਘ ਘੁੰਮਣ ਅਤੇ ਹਰਮੀਤ ਵਿਦਿਆਰਥੀ ਨੂੰ ਦਿੱਤਾ ਜਾ ਚੁੱਕਾ ਹੈ। ਇਹ ਪੁਰਸਕਾਰ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਵਾਲੇ ਅਤੇ ਸਾਹਿਤਕ ਜਥੇਬੰਦੀਆਂ ਦੀ ਮਜ਼ਬੂਤੀ ਲਈ ਨਿਰੰਤਰ ਕਾਰਜਸ਼ੀਲ ਰਹਿਣ ਵਾਲੇ ਸਾਹਿਤਕਾਰਾਂ ਅਤੇ ਕਾਰਕੁੰਨਾ ਨੂੰ ਦਿੱਤਾ ਜਾਂਦਾ ਹੈ।
ਡਾਕਟਰ ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਡਾਕਟਰ ਵਰਿਆਮ ਸਿੰਘ ਸੰਧੂ ਕਰਨਗੇ।