ਸਰੀ, ਕੈਨੇਡਾ, 19 ਜੁਲਾਈ 2019 - 21-22 ਸਤੰਬਰ 2019 ਨੂੰ ਪੰਜਾਬ ਭਵਨ ਸਰੀ (ਕੈਨੇਡਾ) ਦੇ ਸਲਾਨਾ ਸਮਾਗਮ ਲਈ ਇਸਦੇ ਸੰਸਥਾਪਕ ਸੁੱਖੀ ਬਾਠ ਨੇ ਸਮੂਹ ਪੰਜਾਬੀਆਂ ਨੂੰ ਇਸ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਸੱਦਾ ਭੇਜਿਆ ਹੈ। ਸੁੱਖੀ ਬਾਠ ਨੇ ਦੱਸਿਆ ਕਿ ਦਿੱਲੀ ਸਾਹਿਤ ਅਕੈਡਮੀ ਅਤੇ ਗੁੱਜਰਾਂਵਾਲਾ ਖਾਲਸਾ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਅਤੇ ਸਭਿਆਚਾਰਕ ਸੰਮੇਲਨ-3 ਸ਼ਨੀਵਾਰ 21 ਸਤੰਬਰ-ਐਤਵਾਰ 22 ਸਤੰਬਰ 2019 ਸਵੇਰੇ 10 ਵਜੇ ਹੋਵੇਗਾ ਤੇ ਇਸ ਲਈ ਸਾਰੇ ਪੰਜਾਬੀਆਂ ਨੂੰ ਇਸ 'ਚ ਹੁੰਮ ਹੁਮਾ ਕੇ ਹਿੱਸਾ ਲੈਣ ਲਈ ਖੁੱਲ੍ਹਾ ਸੱਦਾ ਹੈ।