ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਰਾਸ਼ਟਰੀ ਪ੍ਰਾਪਤੀ ਸਰਵੇ ਸੰਬੰਧੀ ਵਿਸ਼ਾ ਅਧਿਆਪਕਾਂ ਦੇ ਸੈਮੀਨਾਰ
ਬਰਨਾਲਾ, 23 ਜੁਲਾਈ 2021 - ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀ ਸਕੂਲ ਸਥਿਤੀ ਬਾਰੇ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਵਜੋਂ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਦੀ ਟਰੇਨਿੰਗ ਉਪਰੰਤ ਵਿਸ਼ਾ ਅਧਿਆਪਕਾਂ ਦੇ ਇੱਕ ਰੋਜ਼ਾ ਸੈਮੀਨਾਰ ਲਗਾਏ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸੂਬੇ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਵਿੱਚੋ ਮੋਹਰੀ ਬਣਾਉਣ ਲਈ ਵਿਸ਼ਾ ਅਧਿਆਪਕਾਂ ਨੂੰ ਸਰਵੇ ਪ੍ਰੀਖਿਆ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਸੈਮੀਨਾਰ ਲਗਾਏ ਜਾ ਰਹੇ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਗਣਿਤ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਜਿਲ੍ਹਾ ਸਿੱਖਿਆ ਦਫਤਰ ਦੇ ਮੀਟਿੰਗ ਹਾਲ 'ਚ,ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਤੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ ਵਿਖੇ ਲਗਾਏ ਜਾ ਰਹੇ ਹਨ।ਪੜ੍ਹੋ ਪੰਜਾਬ ਟੀਮ ਦੇ ਜਿਲ੍ਹਾ ਅਤੇ ਬਲਾਕ ਮੈਂਟਰਾਂ ਵੱਲੋਂ ਰਿਸੋਰਸ ਪਰਸਨ ਵਜੋਂ ਅਧਿਆਪਕਾਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ ਪ੍ਰੀਖਿਆ ਵਿੱਚੋਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਨੁਕਤੇ ਸਾਂਝੇ ਕੀਤੇ ਗਏ।
ਹਰੀਸ਼ ਬਾਂਸਲ ਪ੍ਰਿੰਸੀਪਲ ਜਿਲ੍ਹਾ ਮੈਂਟਰ ਵਿਗਿਆਨ, ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਅਤੇ ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਰਾਸ਼ਟਰੀ ਪ੍ਰਾਪਤੀ ਸਰਵੇ ਪ੍ਰੀਖਿਆ ਵਾਲੇ ਹਰ ਵਿਸ਼ੇ ਦੇ ਅਧਿਆਪਕਾਂ ਨੂੰ ਗਰੁੱਪ ਵਾਈਜ਼ ਸੈਮੀਨਾਰ ਲਈ ਬੁਲਾਇਆ ਜਾ ਰਿਹਾ ਹੈ।ਜਿਲ੍ਹਾ ਮੈਂਟਰਾਂ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਅਧਿਆਪਕਾਂ ਨਾਲ ਹਰ ਵਿਸ਼ੇ ਦੇ ਲਰਨਿੰਗ ਆਊਟਕਮਜ ਬਾਰੇ ਵਿਸਥਾਰ 'ਚ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਤਿਆਰੀ ਨੂੰ ਲਰਨਿੰਗ ਆਊਟਕਮਜ ਆਧਾਰਿਤ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਅਧਿਆਪਕਾਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇ ਦੇ ਪ੍ਰਸ਼ਨ ਪੱਤਰ ਦੀ ਬਣਤਰ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਲਗਾਉਣ ਵਾਲੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਰਾਸ਼ਟਰੀ ਪ੍ਰਾਪਤੀ ਸਰਵੇ ਪ੍ਰੀਖਿਆ ਬਾਰੇ ਜਾਗਰੂਕਤਾ ਦੀ ਵੱਡੀ ਕਮੀ ਰਹੀ ਹੈ।ਉਹਨਾਂ ਕਿਹਾ ਕਿ ਸੈਮੀਨਾਰ ਦੌਰਾਨ ਰਿਸੋਰਸ ਪਰਸਨਾਂ ਵੱਲੋਂ ਵਿਸਥਾਰ ਵਿੱਚ ਰਾਸ਼ਟਰੀ ਪ੍ਰਾਪਤੀ ਸਰਵੇ ਦੀ ਤਿਆਰੀ ਬਾਰੇ ਯੋਜਨਾ ਸਾਂਝੀ ਕੀਤੀ ਜਾ ਰਹੀ ਹੈ।ਅਧਿਆਪਕਾਂ ਨੇ ਵਿਸਵਾਸ਼ ਪ੍ਰਗਟਾਇਆ ਕਿ ਹੋਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇ ਦੌਰਾਨ ਸੂਬੇ ਦਾ ਪ੍ਰਦਰਸ਼ਨ ਸਮੁੱਚੇ ਦੇਸ਼ ਵਿੱਚੋਂ ਅੱਵਲ ਰਹੇਗਾ।