ਸੀਜੀਸੀ ਲਾਂਡਰਾ ਵਿਖੇ ਚੌਥੀ ਟੀਕਾਕਰਨ ਮੁਹਿੰਮ ਦਾ ਆਗਾਜ਼
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 19 ਅਕਤੂਬਰ 2021- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾ ਵੱਲੋਂ ਸਿਵਲ ਹਸਪਤਾਲ, ਐਸਏਐਸ ਨਗਰ ਅਤੇ ਸ੍ਰੀ ਹਰਬੰਸ ਸਿੰਘ (ਐਸਡੀਐਮ) ਦੇ ਸਹਿਯੋਗ ਸਦਕਾ ਕਾਲਜ ਦੇ ਵਿਹੜੇ ਵਿੱਚ ਕੋਵਿਡ 19 ਦੇ ਵਿਰੁੱਧ ਚੌਥੇ ਟੀਕਾਕਰਨ ਮੁਹਿੰਮ ਦਾ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੋਰੋਨਾ ਵਾਈਰਸ ਸਬੰਧੀ ਸਥੀਤੀ ਸਥਿਰ ਹੋਣ ਤੇ 18 ਅਕਤੂਬਰ 2021 ਨੂੰ ਦੁਬਾਰਾ ਤੋਂ ਕਾਲਜ ਖੋਲ੍ਹ ਦਿੱਤੇ ਗਏ ਹਨ। ਵਿਦਿਆਰਥੀਆਂ ਦੇ ਕਾਲਜ ਵਿੱਚ ਆਉਣ ਤੋਂ ਅਗਲੇ ਹੀ ਦਿਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਦਾਰੇ ਦੀ ਪ੍ਰਬੰਧਕ ਟੀਮ ਵੱਲੋਂ ਟੀਕਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਅਦਾਰੇ ਵੱਲੋਂ ਕੀਤੀ ਇਹ ਕੋਸ਼ਿਸ਼ ਇਸ ਗੱਲ ਨੂੰ ਸੁਨਿਸਚਿਤ ਕਰਦੀ ਹੈ ਕਿ ਜਿਨ੍ਹਾਂ ਵਿਿਦਆਰਥੀਆਂ ਅਤੇ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ ਅਤੇ ਦੂਜੀ ਖੁਰਾਕ ਅਜੇ ਦਿੱਤੀ ਜਾਣੀ ਹੈ ਉਨ੍ਹਾਂ ਨੂੰ ਇਸ ਵਾਈਰਸ ਤੋਂ ਸੁਰੱਖਿਅਤ ਰੱਖਿਆ ਜਾ ਰਿਹਾ ਹੈ ਤਾਂ ਜੋ ਸਿੱਖਿਅਕ ਅਤੇ ਹੋਰ ਗਤੀਵਿਧੀਆਂ ਨੂੰ ਸੁਰੱਖਿਆਪੂਰਵਕ ਢੰਗ ਨਾਲ ਚਲਾਇਆ ਜਾ ਸਕੇ।ਮੁਕੰਮਲ ਟੀਕਾਕਰਣ ਸਮੇਂ ਦੀ ਜ਼ਰੂਰਤ ਹੈ ਅਤੇ ਹਾਲਾਂਕਿ ਸ਼ਹਿਰ ਵਿੱਚ ਕੇਸਾਂ ਦੀ ਗਿਣਤੀ ਕਾਫੀ ਹੱਦ ਤੱਕ ਘੱਟ ਗਈ ਹੈ ਪਰੰਤੂ ਫਿਰ ਵੀ ਕਾਲਜ ਪ੍ਰਬੰਧਨ ਆਪਣੇ ਵਿਿਦਆਰਥੀਆਂ ਅਤੇ ਸਟਾਫ ਮੈਂਬਰਾਂ ਦੀ ਸੁਰੱਖਿਆ ਤੇ ਭਲਾਈ ਲਈ ਕਿਸੇ ਕਿਸਮ ਦਾ ਕੋਈ ਸਮਝੌਤਾ ਨਹੀਂ ਕਰਨਾ ਚਾਹੰੁਦੀ।
ਇਸ ਪ੍ਰੋਗਰਾਮ ਵਿੱਚ ਅਧਿਆਪਕਾਂ, ਗੈਰ ਅਧਿਆਪਕਾਂ ਸਣੇ ਹੋਰ ਸਟਾਫ਼ ਮੈਂਬਰਾਂ ਨੇ ਪੂਰੀ ਸਰਗਰਮੀ ਨਾਲ ਹਿੱਸਾ ਲਿਆ ਅਤੇ ਕਾਲਜ ਪ੍ਰਬੰਧਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਕਿ ਆਪਣੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।