ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਰੂਪਨਗਰ ਦੇ ਵੱਖ ਵੱਖ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 19 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਰੂਪਨਗਰ ਜ਼ਿਲੇ ਦੇ 11 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੀਨੀਅਰ ਸੈਕੰਡਰੀ ਰੂਪਨਗਰ ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਸਸਕੌਰ ਦੇ ਚਾਰ ਵਿਦਿਆਰਥੀ ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਦੀਆਂ ਦੋ ਵਿਦਿਆਰਥਣਾਂ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀਆਂ ਦੋ ਵਿਦਿਆਰਥਣਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰਾ ਦੀ ਇੱਕ ਵਿਦਿਆਰਥਣ ,ਸਰਕਾਰੀ ਹਾਈ ਸਕੂਲ ਦਸਗਰਾਈ ਦਾ ਇੱਕ ਵਿਦਿਆਰਥੀ ਤੇ ਦਸ਼ਮੇਸ਼ ਪਬਲਿਕ ਸਕੂਲ ਪੁਰਖਾਲੀ ਦੀ ਇੱਕ ਵਿਦਿਆਰਥਣ ਨੇ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਹੈ ,ਉਹਨਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਸਸਕੌਰ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ( ਕੰਨਿਆਂ) ਦੀ ਅਲਵੀ ਗੌਤਮ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਜ਼ਿਲ੍ਹਾ ਰੂਪਨਗਰ ਵਿਚੋਂ ਪਹਿਲਾ ਤੇ ਪੰਜਾਬ ਭਰ ਵਿੱਚੋਂ 11 ਸਥਾਨ ਹਾਸਲ ਕਰਨ ਵਾਲਾ ਸਰਕਾਰੀ ਹਾਈ ਸਕੂਲ ਦਾ ਵਿਦਿਆਰਥੀ ਗਗਨਦੀਪ ਇੰਜੀਨੀਅਰ ਬਣਨਾ ਚਾਹੁੰਦਾ ਹੈ। ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਗਗਨਦੀਪ ਦੇ ਮਾਤਾ ਘਰੇਲੂ ਕੰਮਕਾਜੀ ਔਰਤ ਨੇ ਤੇ ਪਿਤਾ ਕਾਰਪੇਂਟਰ ਦਾ ਕੰਮ ਕਰਦੇ ਹਨ । ਅਪਣੀ ਸਖ਼ਤ ਮਿਹਨਤ ਨਾਲ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਗਗਨਦੀਪ ਨੇ ਕਿਹਾ ਕਿ ਸਕੂਲ ਸਟਾਫ ਅਤੇ ਉਸ ਦੇ ਅਧਿਆਪਕਾਂ ਦੀ ਯੋਗ ਅਗਵਾਈ ਵਿੱਚ ਉਸ ਵੱਲੋਂ ਇਹ ਮੁਕਾਮ ਹਾਸਲ ਕੀਤਾ ਗਿਆ ਹੈ ।ਉਹ ਗਿਆਰਵੀਂ ਕਲਾਸ ਵਿੱਚ ਨਾਨ ਮੈਡੀਕਲ ਦੀ ਪੜ੍ਹਾਈ ਕਰਕੇ ਇੰਜੀਨੀਅਰ ਬਣਨਾ ਉਸ ਦਾ ਸੁਪਨਾ ਹੈ।