ਬਾਲਪੁਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 19 ਅਪ੍ਰੈਲ 2024:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਾਲਪੁਰ ਫ਼ਤਹਿਗੜ੍ਹ ਸਾਹਿਬ ਦਾ ਨਤੀਜਾ 100 ਫੀਸਦੀ ਰਿਹਾ, ਪ੍ਰੀਖਿਆ ਵਿੱਚ 52 ਵਿਦਿਆਰਥੀ ਬੈਠੇ ਸਨ ਅਤੇ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ, ਇਹਨਾਂ ਵਿੱਚੋਂ 90% ਤੋਂ ਵੱਧ ਅੰਕ ਲੈਣ ਵਾਲੇ ਦੋ, 80% ਤੋਂ ਵੱਧ ਅੰਕ ਲੈਣ ਵਾਲੇ ਬਾਰਾਂ, 70% ਤੋਂ ਵੱਧ ਅੰਕ ਲੈਣ ਵਾਲੇ ਬਾਰਾਂ,60% ਤੋਂ ਵੱਧ ਅੰਕ ਲੈਣ ਵਾਲੇ ਇੱਕੀ, 50% ਤੋਂ ਵੱਧ ਅੰਕ ਲੈਣ ਵਾਲੇ ਚਾਰ ਵਿਦਿਆਰਥੀ ਰਹੇ। ਸਕੂਲ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਿੱਚ ਵੀ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ,ਜਿਨ੍ਹਾਂ ਵਿੱਚ ਗੀਤਾ ਪੁੱਤਰੀ ਦਲਵੀਰ ਸਿੰਘ ਨੇ 93% ਅੰਕ ਲੈ ਕੇ ਪਹਿਲਾਂ ਸਥਾਨ, ਰਮਨਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 91% ਅੰਕ ਲੈਣ ਕੇ ਦੂਜਾ ਸਥਾਨ,ਅਤੇ ਸਿਮਰਨਜੀਤ ਕੌਰ ਪੁੱਤਰੀ ਬਲਕਾਰ ਸਿੰਘ ਨੇ 90% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ।
ਇਸ ਮੌਕੇ ਸਕੂਲ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦੇ ਪਿੱਛੇ ਸਮੂਹ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਰਹੀ ਹੈ, ਇਸ ਸ਼ਾਨਦਾਰ ਨਤੀਜੇ ਤੇ ਇਸ ਮੌਕੇ ਪਿੰਡ ਬਾਲਪੁਰ ਦੇ ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਹਰਦੇਵ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ ਅਤੇ ਐੱਸ.ਐੱਮ.ਸੀ.ਦੇ ਚੇਅਰਮੈਨ ਸੁਰਿੰਦਰ ਸਿੰਘ ਵੱਲੋਂ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਭਰਪੂਰ ਪ੍ਰਸੰਸਾ ਕੀਤੀ ।