ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਦਾ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
ਰੋਹਿਤ ਗੁਪਤਾ
ਬਟਾਲਾ 21 ਅਪ੍ਰੈਲ 2024 - ਇਲਾਕੇ ਦੀ ਨਾਮਵਰ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ ਸੈਕੰ ਸਕੂਲ ਭਾਗੋਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਮੈਟ੍ਰਿਕ ਦੀ ਪ੍ਰੀਖਿਆ ਵਿੱਚ ਬੱਚਿਆਂ ਵੱਲੋਂ ਚੰਗਾ ਪ੍ਰਤੀਸ਼ਤ ਕੀਤਾ ਗਿਆ , ਜਿਸ ਦੇ ਚੱਲਦਿਆਂ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਰਵਿੰਦਰ ਕੌਰ ਵੱਲੋਂ 81 %, ਸ਼ਰਨਜੀਤ ਸਿੰਘ ਵੱਲੋਂ 80% ਤੇ ਗੁਰਵਿੰਦਰ ਸਿੰਘ ਵੱਲੋਂ 76.92% ਅੰਕ ਪ੍ਰਾਪਤ ਕਰਕੇ ਸੰਸਥਾ , ਅਧਿਆਪਕਾਂ ਤੇ ਮਾਤਾ ਪਿਤਾ ਦਾ ਨਾਮ ਰੌਸਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਵਧੀਆ ਤੇ ਮਿਆਰੀ ਸਿੱਖਿਆ ਦੇਣ ਲਈ ਬੱਚੇ ਇਸ ਸੰਸਥਾ ਵਿੱਚ ਦਾਖਲ ਕਰਵਾਉਣ। ਇਸ ਮੌਕੇ ਸਮੁੱਚਾ ਸਟਾਫ ਹਾਜ਼ਰ ਸੀ।