ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਤੀਜਾ ਰਿਹਾ ਸ਼ਾਨਦਾਰ
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,23 ਅਪ੍ਰੈਲ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸ. ਸੁਖਮਿੰਦਰ ਸਿੰਘ ਸਕੱਤਰ ਵਿਦਿਆ ਦੀ ਯੋਗ ਅਗਵਾਈ ਹੇਠ ਚਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਇਸ ਨਤੀਜੇ ਵਿੱਚ ਕਾਲਜ ਦੀ ਬੀ.ਸੀ.ਏ ਸਮੈਸਟਰ ਪਹਿਲੇ ਵਿਚ ਸੁਖਰਾਜ ਸਿੰਘ ਨੇ 8 SGPA,ਜਸ਼ਨਪ੍ਰੀਤ ਸਿੰਘ ਨੇ 7.27 SGPA ਅਤੇ ਕਨੂਪਰੀਤ ਕੌਰ ਨੇ 7.09 SGPA ਹਾਸਲ ਕਰਕੇ ਕ੍ਰਮਵਾਰ ਪਹਿਲਾ,ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ।
ਇਸ ਤੋਂ ਇਲਾਵਾ ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ। ਸ.ਸੁਖਮਿੰਦਰ ਸਿੰਘ ਸਕੱਤਰ ਵਿਦਿਆ ਨੇ ਇਸ ਸਫਲਤਾ ਲਈ ਕਾਲਜ ਪ੍ਰਿੰਸੀਪਲ,ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁੱਭ ਇਛਾਵਾਂ ਦਿਤੀਆਂ। ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ ਦੇ ਸਿਰ ਜਾਂਦਾ ਹੈ।