ਸੇਹਕੇ ਕਾਲਜ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ
- ਅਮਨਦੀਪ ਕੌਰ ਨੇ ਕਾਲਜ ਵਿੱਚੋਂ ਪਹਿਲਾ ਮਨਪ੍ਰੀਤ ਸਿੰਘ ਨੇ ਦੂਜਾ ਅਤੇ ਗਗਨਪ੍ਰੀਤ ਕੌਰ ਤੇ ਬਲਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 24 ਅਪ੍ਰੈਲ 2024 - ਇਥੋਂ ਨੇੜਲੇ ਪਿੰਡ ਸੇਹਕੇ ਵਿਖੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ ਦੇ ਬੀ.ਐਡ. ਦੇ ਭਾਗ ਦੂਜਾ (ਸਮੈਸਟਰ ਤੀਜਾ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਬਿਨਿਸ਼ ਅਤੇ ਅਮਨਦੀਪ ਕੌਰ ਨੇ 300 ਵਿਚੋਂ 272 (90.66%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਨਾਲ ਹੀ ਮਨਪ੍ਰੀਤ ਸਿੰਘ ਨੇ 267 (89%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਗਗਨਪ੍ਰੀਤ ਕੌਰ ਅਤੇ ਬਲਜੀਤ ਕੌਰ ਨੇ 266 (88.66%)ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸਦੇ ਨਾਲ ਹੀ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 77 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।
ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਰਵਿੰਦਰ ਸਿੰਘ ਸਿੱਧੂ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਵਿਦਿਆਰਥੀ ਸੰਸਥਾ, ਪਰਿਵਾਰ,ਸਮਾਜ ਅਤੇ ਦੇਸ਼ ਦੀ ਸ਼ਾਨ ਹੁੰਦੇ ਹਨ ਅਤੇ ਜਰੂਰ ਹੀ ਕੋਈ ਨਾ ਕੋਈ ਸਿਰਜਣਾਤਮਕ ਕਾਰਜ ਕਰਦੇ ਹੋਏ ਬਾਕੀਆਂ ਨਾਲੋਂ ਬਹੁਤ ਅੱਗੇ ਨਿਕਲ ਜਾਂਦੇ ਹਨ। ਆਨਰੇਰੀ ਡਾਇਰੈਕਟਰ ਡਾ. ਧਰਮਚੰਦ ਵਾਤਿਸ਼ ਨੇ ਵਿਦਿਆਰਥੀਆਂ ਨੂੰ ਮੁਬਾਰਬਾਦ ਦਿੱਤੀ ਇਸੇ ਤਰ੍ਹਾਂ ਸੰਸਥਾ ਦੇ ਚੇਅਰਮੈਨ ਜੱਥੇਦਾਰ ਸ. ਹਰਦੇਵ ਸਿੰਘ ਸੇਹਕੇ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਬਾਕੀ ਵਿਦਿਅਰਥੀਆਂ ਨੂੰ ਵੀ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।