ਸਰਹੱਦੀ ਕਸਬਾ ਮਰਾੜਾ ਦੇ ਅਕਾਲ ਸਹਾਏ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
ਰੋਹਿਤ ਗੁਪਤਾ
ਗੁਰਦਾਸਪੁਰ 2 ਅਪ੍ਰੈਲ 2024 - ਸਰਹੱਦੀ ਕਸਬਾ ਮਰਾੜਾ ਦੇ ਆਮਕਾਲ ਸਹਾਏ ਜੀ ਜੀ ਜੀ ਐਸ ਸਕੂਲ ਦਾ ਅਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਆਇਆ ਹੈ । ਜਿਨ੍ਹਾਂ ਵਿੱਚ ਚਾਰ ਬੱਚੀਆਂ ਕ੍ਰਮਵਾਰ ਮੰਨਤਦੀਪ ਦੀਪ ਕੌਰ 569/600, 95%, ਰਾਧਿਕਾ 564/600,94%, ਸੁਨੇਹਾ 563/600,94%, ਅਤੇ ਮੁਸਕਾਨ 551/600,92% ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਜੀ ਜੀ ਜੀ ਐਸ ਆਕਾਲ ਸਹਾਏ ਸਕੂਲ ਮਰਾੜਾ ਪਿਛਲੇ ਵੀਹ ਸਾਲਾਂ ਤੋਂ ਲਗਾਤਾਰ ਇਲਾਕੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹਜ਼ਾਰਾਂ ਬੱਚਿਆਂ ਦੇ ਭਵਿੱਖ ਨੂੰ ਸੁਆਰਨ ਲਈ ਦਿਨ ਰਾਤ ਮਿਹਨਤ ਕਰਨ ਵਿੱਚ ਲੱਗਿਆ ਹੋਇਆ ਹੈ। ਉਹਨਾਂ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵਿੱਚ ਸਾਰੇ ਅਧਿਆਪਕ ਟਰੈਂਡ ਹਨ ਅਤੇ ਬੱਚਿਆਂ ਨੂੰ ਵਧੀਆ ਢੰਗ ਨਾਲ ਪੜ੍ਹਾਉਂਦੇ ਹਨ ਜਿਸ ਦਾ ਨਤੀਜਾ ਹਰ ਸਾਲ ਬੱਚੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਉਹਨਾਂ ਨੇ ਬੱਚਿਆਂ,ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਉਹਨਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਪੰਜਵੀਂ ਤੇ ਅਠਵੀਂ ਵਿੱਚ ਪਹਿਲੇ ਦੂਜੇ ਅਤੇ ਤੀਜੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।