16 ਲੱਖ 47 ਹਾਜ਼ਰ ਦੀ ਲਾਗਤ ਨਾਲ ਨਵੇਂ ਬਣੇ ਅਧੁਨਿਕ ਕਲਾਸ ਰੂਮ ਤੇ ਚਾਰਦੀਵਾਰੀ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 27 ਮਈ 2025: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ। ਇਸੇ ਲੜੀ ਦੇ ਤਹਿਤ ਚੇਅਰਮੈਨ ਸ. ਨਵਦੀਪ ਸਿੰਘ ਜੀਦਾ ਨੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਾਜਕ ਵਿਖੇ 16 ਲੱਖ 47 ਹਾਜ਼ਰ ਦੀ ਲਾਗਤ ਨਾਲ ਨਵੇਂ ਬਣੇ ਅਧੁਨਿਕ ਕਲਾਸ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ।
ਇਸ ਮੌਕੇ ਚੇਅਰਮੈਨ ਸ. ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਸਰਕਾਰੀ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।
ਇਸ ਮੌਕੇ ਚੇਅਰਮੈਨ ਸ੍ਰ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਵਿਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿਚ ਬੱਚਿਆਂ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।