ਰਸਨੀਤ ਕੌਰ ਕੰਬੋਜ ਨੇ UPSC 'ਚੋਂ ਹਾਸਲ ਕੀਤਾ ਆਲ ਇੰਡੀਆ 51ਵਾਂ ਰੈਂਕ
ਰਾਜਪੁਰਾ ਦੀ ਰਹਿਣ ਵਾਲੀ ਰਸਨੀਤ ਨੇ ਵਧਾਇਆ ਪੰਜਾਬ ਦਾ ਮਾਣ
ਸਮੁੱਚੇ ਭਾਈਚਾਰੇ ਅਤੇ ਸਿਆਸੀ ਆਗੂਆਂ ਵੱਲੋਂ ਪਰਿਵਾਰ ਨੂੰ ਮੁਬਾਰਕਬਾਦ
ਮਮਦੋਟ/ਰਾਜਪੁਰਾ 9 ਮਾਰਚ 2026: ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਇਸੇ ਲੜੀ ਤਹਿਤ ਰਾਜਪੁਰਾ (ਪਟਿਆਲਾ) ਦੀ ਵਸਨੀਕ ਰਸਨੀਤ ਕੌਰ ਕੰਬੋਜ ਨੇ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ ਯੂ.ਪੀ.ਐੱਸ.ਸੀ. (UPSC) ਵਿੱਚੋਂ ਆਲ ਇੰਡੀਆ 51ਵਾਂ ਰੈਂਕ ਹਾਸਲ ਕਰਕੇ ਸਮੁੱਚੇ ਪੰਜਾਬ ਅਤੇ ਕੰਬੋਜ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਰਸਨੀਤ ਕੌਰ, ਬਿਜਲੀ ਮੁਲਾਜ਼ਮ ਜਸਵਿੰਦਰ ਸਿੰਘ ਦੀ ਸਪੁੱਤਰੀ ਹੈ, ਜਿਸ ਦੀ ਇਸ ਵੱਡੀ ਪ੍ਰਾਪਤੀ 'ਤੇ ਚਾਰੇ ਪਾਸਿਓਂ ਵਧਾਈਆਂ ਦਾ ਤਾਂਤਾ ਲੱਗ ਗਿਆ ਹੈ।
ਕੰਬੋਜ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ
ਰਸਨੀਤ ਕੌਰ ਦੀ ਇਸ ਸ਼ਾਨਦਾਰ ਸਫ਼ਲਤਾ 'ਤੇ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਅਤੇ ਹੋਰ ਜਥੇਬੰਦੀਆਂ ਨੇ ਗਹਿਰੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਭਾਈਚਾਰੇ ਦੇ ਪ੍ਰਮੁੱਖ ਆਗੂਆਂ ਨੇ ਇਸ ਨੂੰ ਨੌਜਵਾਨ ਪੀੜ੍ਹੀ, ਖ਼ਾਸ ਕਰਕੇ ਲੜਕੀਆਂ ਲਈ ਇੱਕ ਵੱਡੀ ਪ੍ਰੇਰਨਾ ਕਰਾਰ ਦਿੱਤਾ ਹੈ।
ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਰਾਸ਼ਟਰੀ ਪ੍ਰਧਾਨ ਇਕਬਾਲ ਕੰਬੋਜ ਪਾਲਾ ਬੱਟੀ, ਡਾਕਟਰ ਸੰਦੀਪ ਸਿੰਘ ਕੌੜਾ, ਸਰਵ ਕੰਬੋਜ ਸਮਾਜ ਦੇ ਮੁੱਖ ਸਲਾਹਕਾਰ ਜਸਪਾਲ ਹਾਂਡਾ, ਵਿਧਾਇਕ ਜਗਦੀਪ ਕੰਬੋਜ ਗੋਲਡੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾਕਟਰ ਮਲਕੀਤ ਥਿੰਦ, ਸ਼ਹੀਦ ਊਧਮ ਸਿੰਘ ਭਵਨ ਦੇ ਪ੍ਰਧਾਨ ਭਗਵਾਨ ਸਿੰਘ ਸਾਮਾ ਨੂਰਪੁਰ, ਸ਼ਮਿੰਦਰ ਸਿੰਘ ਖਿੰਡਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਗੁਰਜਿੰਦਰਪਾਲ ਸਿੰਘ ਸ਼ਿਵ ਤ੍ਰਿਪਾਲ ਕੇ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਸਾਮਾ, ਸਾਬਕਾ ਵਿਧਾਇਕ ਹੰਸ ਰਾਜ ਜੋਸਨ, ਬੀ.ਡੀ.ਪੀ.ਓ. ਪਿਆਰ ਸਿੰਘ ਖਾਲਸਾ, ਜੁਆਇੰਟ ਡਾਇਰੈਕਟਰ ਰਣਦੀਪ ਹਾਂਡਾ, ਰਾਈਸ ਮਿਲ ਐਸੋਸੀਏਸ਼ਨ ਦੇ ਆਗੂ ਰਣਜੀਤ ਸਿੰਘ ਸ਼ੇਰਖਾਂ, ਜਸਵਿੰਦਰ ਸਿੰਘ ਅਕਾਊਂਟ ਅਫ਼ਸਰ, ਪੱਤਰਕਾਰ ਬਗੀਚਾ ਸਿੰਘ ਕੰਬੋਜ, ਜਸਵੀਰ ਸਿੰਘ ਕੰਬੋਜ, ਸਾਬਕਾ ਚੇਅਰਮੈਨ ਬਲਦੇਵ ਰਾਜ ਕੰਬੋਜ, ਕਾਨੂੰਗੋ ਪ੍ਰੇਮ ਪ੍ਰਕਾਸ਼, ਸਰਪੰਚ ਯੂਨੀਅਨ ਦੇ ਪ੍ਰਧਾਨ ਹਰਬੰਸ ਲਾਲ ਪੱਪੂ, ਪੱਛੜੀਆਂ ਸ਼੍ਰੇਣੀਆਂ ਇੰਪਲਾਈਜ਼ ਯੂਨੀਅਨ ਦੇ ਆਗੂ ਹਰਜਿੰਦਰ ਹਾਂਡਾ ਸਮੇਤ ਸਮੁੱਚੇ ਕੰਬੋਜ ਸਮਾਜ ਵੱਲੋਂ ਇਸ ਪ੍ਰਾਪਤੀ ਲਈ ਰਸਨੀਤ ਕੌਰ, ਉਸਦੇ ਪਿਤਾ ਬਿਜਲੀ ਮੁਲਾਜ਼ਮ ਜਸਵਿੰਦਰ ਸਿੰਘ ਸਮੇਤ ਸਮੁੱਚੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।