ਸਰਕਾਰੀ ਸਕੂਲਾਂ ਦੇ ਬੱਚਿਆਂ ਨੇ JEE Mains ਅਤੇ NEET ਵਿੱਚ ਗੱਡੇ ਝੰਡੇ: ਹਰਜੋਤ ਸਿੰਘ ਬੈਂਸ ਨੇ ਨਿੱਜੀ ਤੌਰ 'ਤੇ ਵਿਦਿਅਕ ਖਰਚਾ ਚੁੱਕਣ ਦਾ ਕੀਤਾ ਐਲਾਨ
ਬਾਬੂਸ਼ਾਹੀ ਬਿਊਰੋ
ਆਨੰਦਪੁਰ ਸਾਹਿਬ 27 ਜੁਲਾਈ 2026::
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਆਨੰਦਪੁਰ ਸਾਹਿਬ/ਨੰਗਲ ਖੇਤਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਇਲਾਕੇ ਦੇ ਸਰਕਾਰੀ ਸਕੂਲਾਂ ਦੇ 5 ਵਿਦਿਆਰਥੀਆਂ ਨੇ JEE Mains ਅਤੇ 8 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕਰਕੇ ਇੱਕ ਨਵਾਂ ਇਤਿਹਾਸ ਰਚਿਆ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੁਲਾਂ, ਖੇਤਾਂ ਤੱਕ ਪਹੁੰਚਣ ਵਾਲੇ ਨਹਿਰੀ ਪਾਣੀ ਜਾਂ ਕਿਸੇ ਵੀ ਹੋਰ ਵਿਕਾਸ ਕਾਰਜ ਨਾਲੋਂ ਉਨ੍ਹਾਂ ਦੇ ਹਲਕੇ ਲਈ ਇਹ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਹਾਸਲ ਕਰਨ ਵਾਲੇ ਬੱਚੇ ਪਿੰਡਾਂ ਦੇ ਆਮ ਪਰਿਵਾਰਾਂ ਨਾਲ ਸਬੰਧਤ ਹਨ। ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਅੱਗੇ ਦੀ ਪੜ੍ਹਾਈ ਦੇ ਪੂਰੇ ਖਰਚੇ ਦੀ ਜ਼ਿੰਮੇਵਾਰੀ ਨਿੱਜੀ ਤੌਰ 'ਤੇ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਉਮੀਦ ਜਤਾਈ ਕਿ ਅਗਲੇ ਸਾਲ ਇਸ ਤੋਂ ਵੀ ਵੱਡਾ ਰਿਕਾਰਡ ਕਾਇਮ ਕੀਤਾ ਜਾਵੇਗਾ।