Holiday Alert: ਪੰਜਾਬ ਦੇ ਇਸ ਜ਼ਿਲ੍ਹੇ 'ਚ 23 ਸਤੰਬਰ ਦੀ ਛੁੱਟੀ ਦਾ ਐਲਾਨ
Babushahi Network
ਫਰੀਦਕੋਟ, 22 ਸਤੰਬਰ 2026: DC ਫਰੀਦਕੋਟ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿੱਚ 23 ਸਤੰਬਰ 2026, ਦਿਨ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ, ਸਰਕਾਰੀ ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ ਅਤੇ ਫਰਦ ਕੇਂਦਰ ਆਦਿ ਬੰਦ ਰਹਿਣਗੇ। DC ਨੇ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀ ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਪ੍ਰੀਖਿਆ ਕੇਂਦਰਾਂ ’ਤੇ ਲਾਗੂ ਨਹੀਂ ਹੋਵੇਗੀ, ਜਿੱਥੇ ਪਹਿਲਾਂ ਹੀ ਕਿਸੇ ਪ੍ਰੀਖਿਆ ਦੀ ਤਾਰੀਖ ਨਿਰਧਾਰਿਤ ਕੀਤੀ ਜਾ ਚੁੱਕੀ ਹੈ।