CGC ਯੂਨੀਵਰਸਿਟੀ ਮੋਹਾਲੀ ਵਿਖੇ 20 ਤੋਂ ਵੱਧ ਦੇਸ਼ਾਂ ਦੇ ਸਿੱਖਿਆ ਮਾਹਿਰਾਂ ਦਾ ਮਹਾਂਕੁੰਭ
ਅਧਿਆਪਨ ਦੇ ਨਵੇਂ ਮਾਪਦੰਡਾਂ 'ਤੇ ਹੋਇਆ ਮੰਥਨ
20 ਤੋਂ ਵੱਧ ਦੇਸ਼ਾਂ ਦੇ 40 ਤੋਂ ਵੱਧ ਸਿੱਖਿਆ ਮਾਹਿਰਾਂ ਨੇ ਲਿਆ ਹਿੱਸਾ
ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਬਣੀ ਵਿਸ਼ਵ ਸਿੱਖਿਆ ਦੇ ਆਦਾਨ-ਪ੍ਰਦਾਨ ਦਾ ਕੇਂਦਰ
ਮੋਹਾਲੀ, 10 ਅਕਤੂਬਰ ( )
ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਅਤੇ ਅਧਿਆਪਨ ਦੇ ਖੇਤਰ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੌਮਾਂਤਰੀ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 20 ਤੋਂ ਵੱਧ ਦੇਸ਼ਾਂ ਦੇ 40 ਤੋਂ ਵੱਧ ਸਿੱਖਿਆ ਮਾਹਿਰਾਂ ਅਤੇ ਅਕਾਦਮਿਕ ਪੇਸ਼ੇਵਰਾਂ ਨੇ ਸ਼ਮੂਲੀਅਤ ਕੀਤੀ।
ਪ੍ਰੋਗਰਾਮ ਦੌਰਾਨ ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮਾਹਿਰਾਂ ਨੇ ਅਧਿਆਪਨ ਦੀਆਂ ਆਧੁਨਿਕ ਵਿਧੀਆਂ, ਸਿੱਖਿਆ ਵਿੱਚ ਤਕਨੀਕੀ ਨਵੀਨਤਾ, ਵਿਸ਼ਵ ਪੱਧਰੀ ਅਕਾਦਮਿਕ ਅਭਿਆਸਾਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਇੰਟਰਐਕਟਿਵ ਸੈਸ਼ਨਾਂ ਅਤੇ ਵਿਚਾਰ-ਵਟਾਂਦਰਿਆਂ ਰਾਹੀਂ ਭਾਗੀਦਾਰਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ 'ਤੇ ਚਰਚਾ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਸੰਸਥਾਵਾਂ ਦਾ ਵਿਸ਼ਵ ਪੱਧਰੀ ਅਕਾਦਮਿਕ ਰੁਝਾਨਾਂ ਨਾਲ ਜੁੜਨਾ ਅਤੇ ਨਿਰੰਤਰ ਸਿੱਖਣ ਦੀ ਪ੍ਰਕਿਰਿਆ ਨੂੰ ਅਪਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮਾਹਿਰਾਂ ਨੂੰ ਇੱਕ ਮੰਚ 'ਤੇ ਲਿਆਉਣ, ਵਿਚਾਰਾਂ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਅਤੇ ਭਵਿੱਖ ਵਿੱਚ ਅਕਾਦਮਿਕ ਸਹਿਯੋਗ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।
ਸੀ ਜੀ ਸੀ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਅੰਤਰਰਾਸ਼ਟਰੀ ਸਹਿਯੋਗ, ਅਕਾਦਮਿਕ ਐਕਸਚੇਂਜ ਪ੍ਰੋਗਰਾਮਾਂ, ਗਲੋਬਲ ਇੰਟਰਨਸ਼ਿਪਾਂ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਭਾਈਵਾਲੀਆਂ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਯੂਨੀਵਰਸਿਟੀ ਅਨੁਸਾਰ, ਇਸ ਦੇ 70 ਤੋਂ ਵੱਧ ਦੇਸ਼ਾਂ ਅਤੇ ਪੰਜ ਮਹਾਂਦੀਪਾਂ ਵਿੱਚ 300 ਤੋਂ ਵੱਧ ਅੰਤਰਰਾਸ਼ਟਰੀ ਸਹਿਯੋਗ ਹਨ। ਇਸ ਤਰਾਂ ਕੌਮਾਂਤਰੀ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਨੇ ਵੱਖ-ਵੱਖ ਸੱਭਿਆਚਾਰਾਂ ਅਤੇ ਅਕਾਦਮਿਕ ਪਿਛੋਕੜਾਂ ਵਾਲੇ ਸਿੱਖਿਆ ਮਾਹਿਰਾਂ ਵਿਚਕਾਰ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਨ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਵਿਸ਼ਵ ਪੱਧਰੀ ਸਿੱਖਿਆ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਰਾਹ ਖੋਲ੍ਹੇ।