Breaking- ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲ ਸਸਪੈਂਡ!
Babushahi Network
ਅੰਮ੍ਰਿਤਸਰ 21 ਨਵੰਬਰ 2026– ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਰਪਾਲ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪ੍ਰਿੰਸੀਪਲ ਵਿਰੁੱਧ ਸਕੂਲ ਦੀਆਂ ਸਰਕਾਰੀ ਗਰਾਂਟਾਂ ਵਿੱਚ ਕਥਿਤ ਗੜਬੜੀਆਂ, ਦਰੱਖਤਾਂ ਦੀ ਕਟਾਈ ਕਾਰਨ ਵਿੱਤੀ ਨੁਕਸਾਨ, ਵਿਦਿਆਰਥੀਆਂ ਨਾਲ ਛੇੜਛਾੜ ਦੀਆਂ ਘਟਨਾਵਾਂ ਅਤੇ ਮਿਡ-ਡੇ-ਮੀਲ ਨਾਲ ਜੁੜੇ ਕਈ ਗੰਭੀਰ ਦੋਸ਼ਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ।
