ਕਾਲਜ ਕੈਂਪਸ ਵਿਖੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਦੀ ਪੇਸ਼ਕਾਰੀ
ਦਲਜੀਤ ਕੌਰ
ਧੂਰੀ, 22 ਮਾਰਚ, 2024: ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਐੱਨ.ਐੱਸ.ਐੱਸ. ਯੂਨਿਟਾਂ ਦੇ ਸਹਿਯੋਗ ਨਾਲ "ਆਖਿਰ ਕਦੋਂ ਤੱਕ" ਵਿਸ਼ੇ ਅਧੀਨ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ।
ਇਸ ਨਾਟਕ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਨਾਟਕ ਟੀਮ ਨੇ ਪੇਸ਼ਕਾਰੀ ਦੌਰਾਨ ਸੰਦੇਸ਼ ਦਿੱਤਾ ਕਿ ਕਿਸ ਤਰ੍ਹਾਂ ਨਸ਼ਾ ਮਨੁੱਖ ਦੀ ਜੀਵਨ ਲੀਲਾ ਨੂੰ ਸਮਾਪਤ ਕਰ ਦਿੰਦਾ ਹੈ।
ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਨਾਟਕ ਟੀਮ ਦੀ ਅਦਾਕਾਰੀ ਦੀ ਸ਼ਲਾਘਾ ਕਰਨ ਦੇ ਨਾਲ ਨਾਲ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਇਸ ਉਪਰਾਲੇ ਦੀ ਵੀ ਪ੍ਰਸੰਸਾ ਕੀਤੀ।
ਨਾਟਕ ਦੀ ਪੇਸ਼ਕਾਰੀ ਰੈੱਡ ਆਰਟਸ ਪੰਜਾਬ ਦੀ ਪਟਿਆਲਾ ਟੀਮ ਦੇ ਕ੍ਰਿਸ਼ਨ, ਮਹਿਤਾਬ ਅਤੇ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਡਾ. ਜਸਬੀਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ ਰਾਕੇਸ਼ ਕੁਮਾਰ ਅਤੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਊਸ਼ਾ ਜੈਨ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਸਮੇਂ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈl