Big Breaking: ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਵੱਡੀ ਅਪਡੇਟ, ਪੜ੍ਹੋ ਡਾਕਟਰਾਂ ਦਾ ਬਿਆਨ
ਚੰਡੀਗੜ੍ਹ, 27 ਸਤੰਬਰ 2025 ਪੰਜਾਬੀ ਗਾਇਕ ਰਾਜਵੀਰ ਜਵੰਦਾ ਜਿਨ੍ਹਾਂ ਦੇ ਨਾਲ ਹਿਮਾਚਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਉਹ ਕਾਫ਼ੀ ਗੰਭੀਰ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਜਵੰਦਾ ਦੀ ਸਿਹਤ ਬਾਰੇ ਡਾਕਟਰਾਂ ਨੇ ਇੱਕ ਬੁਲੇਟਿਨ ਜਾਰੀ ਕੀਤਾ ਹੈ। ਆਪਣੇ ਬੁਲੇਟਿਨ ਵਿੱਚ ਡਾਕਟਰਾਂ ਨੇ ਕਿਹਾ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦਾਖਲ ਕਰਵਾਇਆ ਗਿਆ ਸੀ ਅਤੇ ਐਮਰਜੈਂਸੀ ਵਿੱਚ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।
ਡਾਕਟਰਾਂ ਅਨੁਸਾਰ, ਉਨ੍ਹਾਂ ਨੂੰ ਐਡਵਾਂਸਡ ਲਾਈਫ ਸਪੋਰਟ 'ਤੇ ਰੱਖਿਆ ਗਿਆ। ਉਹ ਇਸ ਸਮੇਂ ਵੈਂਟੀਲੇਟਰ ਸਪੋਰਟ 'ਤੇ ਹਨ ਅਤੇ ਨਿਗਰਾਨੀ ਹੇਠ ਗੰਭੀਰ ਹਾਲਤ ਵਿੱਚ ਹਨ।