ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ CM ਮਾਨ ਨੇ ਕੀਤੀ ਅਰਦਾਸ
ਚੰਡੀਗੜ੍ਹ, 27 ਸਤੰਬਰ 2025- ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਦਾਸ ਕੀਤੀ ਹੈ।
ਉਨ੍ਹਾਂ ਨੇ ਇਸ ਬਾਰੇ ਟਵੀਟ ਕਰਕੇ ਲਿਖਿਆ ਕਿ, ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਹਾਦਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਜਿਸ ਦੌਰਾਨ ਉਹਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।
ਮੈਂ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਦੁਆ ਹੈ ਕਿ ਉਹ ਜਲਦ ਠੀਕ ਹੋ ਕੇ ਮੁੜ ਆਪਣੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣ।