ਮਸ਼ਹੂਰ ਗਾਇਕ ਸਤਿੰਦਰ ਸਰਤਾਜ ਨੇ LG ਤਰਨਜੀਤ ਸੰਧੂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 30 ਮਾਰਚ 2026: ਵਿਸ਼ਵ ਪ੍ਰਸਿੱਧ ਸੂਫ਼ੀ ਗਾਇਕ, ਗੀਤਕਾਰ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਅੱਜ ਦਿੱਲੀ ਦੇ ਉਪ-ਰਾਜਪਾਲ (LG) ਸਰਦਾਰ ਤਰਨਜੀਤ ਸਿੰਘ ਸੰਧੂ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਲੋਕ ਨਿਵਾਸ' ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਸ਼ਖ਼ਸੀਅਤਾਂ ਵਿਚਾਲੇ ਕਲਾ, ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨਾਲ ਸਬੰਧਤ ਕਈ ਅਹਿਮ ਵਿਸ਼ਿਆਂ 'ਤੇ ਗੱਲਬਾਤ ਹੋਈ। ਤਰਨਜੀਤ ਸਿੰਘ ਸੰਧੂ, ਜੋ ਕਿ ਕੂਟਨੀਤੀ ਦੇ ਖੇਤਰ ਵਿੱਚ ਵੱਡਾ ਨਾਂ ਹਨ, ਨੇ ਸਤਿੰਦਰ ਸਰਤਾਜ ਵੱਲੋਂ ਸੰਗੀਤ ਰਾਹੀਂ ਪੰਜਾਬੀ ਮਾਂ-ਬੋਲੀ ਅਤੇ ਸੂਫ਼ੀਵਾਦ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।