''ਬੰਨ੍ਹਾਂ ਦੀ ਸਥਿਤੀ ਪੂਰੀ ਤਰ੍ਹਾਂ ਠੀਕ, ਲੋਕ ਅਫ਼ਵਾਹਾਂ ਤੋਂ ਬਚਨ''
ਪ੍ਰਮੋਦ ਭਾਰਤੀ
ਨਵਾਂਸ਼ਹਿਰ 4 ਸਤੰਬਰ,2025
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਸਤਨਾਮ ਸਿੰਘ ਜਲਵਾਹਾ ਧੈਂਗੜਪੁਰ ਬੰਨ੍ਹ ਵਿਖੇ ਬੰਨ੍ਹ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ ਦੇ ਸਹਿਯੋਗ ਨਾਲ ਭਾਰੀ ਗਿਣਤੀ ਵਿੱਚ ਲੋਕ ਬੰਨ੍ਹ ਦੇ ਮਜਬੂਤੀ ਕਰਨ ਵਿੱਚ ਡਟੇ ਹੋਏ ਹਨ ਅਤੇ ਸਥਿਤੀ ਪੂਰਨ ਤੌਰ ‘ਤੇ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਤਾਜੋਵਾਲ-ਮੰਡਾਲਾ ਬੰਨ੍ਹ ਵੀ ਪੂਰੀ ਤਰ੍ਹਾਂ ਠੀਕ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੇਬੁਨਿਆਦ ਖਬਰ ਜਾਂ ਅਫ਼ਵਾਹਾਂ ‘ਤੇ ਯਕੀਨ ਨਾ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਬੰਨ੍ਹਾਂ ਦੀ ਸਥਿਤੀ ਫਿਲਹਾਲ ਪੂਰੀ ਤਰ੍ਹਾਂ ਠੀਕ ਹੈ।