'ਆਪ' ਦੇ ਬੁਲਾਰੇ ਇਕਬਾਲ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ
ਰਵੀ ਜੱਖੂ
ਚੰਡੀਗੜ੍ਹ, ਅਗਸਤ 14, 2025 - ਆਮ ਆਦਮੀ ਪਾਰਟੀ (ਆਪ) ਲਈ ਅੱਜ ਇੱਕ ਵੱਡਾ ਝਟਕਾ ਉਸ ਵੇਲੇ ਲੱਗਾ ਜਦੋਂ ਪਾਰਟੀ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਉਨ੍ਹਾਂ ਨੇ ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਲਿਆ। ਇਸ ਮੌਕੇ 'ਤੇ ਇਕਬਾਲ ਸਿੰਘ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ 'ਤੇ ਭਰੋਸਾ ਪ੍ਰਗਟਾਇਆ ਅਤੇ ਪੰਥਕ ਏਕਤਾ ਲਈ ਕੰਮ ਕਰਨ ਦਾ ਪ੍ਰਣ ਲਿਆ।