'ਕਾਸੋ ਓਪਰੇਸ਼ਨ' ਦੌਰਾਨ ਹੈਰੋਇਨ ਸਮੇਤ 4 ਨਸ਼ਾ ਤਸ਼ਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 19 ਅਗਸਤ 2025
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਹੋਇਆਂ ਥਾਣਾ ਸਲੇਮ ਟਾਬਰੀ ਪੁਲਿਸ ਨੇ "CASO OPERATION" ਦੌਰਾਨ ਮੁਹੱਲਾ ਪੀਰੂਬੰਦਾ ਸਲੇਮ ਟਾਬਰੀ ਤੋਂ ਚਾਰ ਨਸ਼ਾ ਤਸ਼ਕਰਾਂ ਨੂੰ ਕਾਬੂ ਕਰਕੇ ਕੁੱਲ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਅਤੇ ਦਵਿੰਦਰ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਨੌਰਥ ਨੇ ਦੱਸਿਆ ਕਿ ਇੰਸਪੈਕਟਰ ਅਮ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਲੁਧਿਆਣਾ ਦੀ ਪੁਲਿਸ ਟੀਮ ਨੇ ਸਾਡੀ ਅਗਵਾਈ ਵਿੱਚ "CASO OPERATION" ਚਲਾ ਕੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ।ਗ੍ਰਿਫਤਾਰ ਦੋਸ਼ੀਆਂ ਵਿੱਚ ਵਿਜੈ ਗਿੱਲ ਉਰਫ ਪੈਟਰੇ ਪੁੱਤਰ ਸ਼ਿੰਦਰ ਸਿੰਘ, ਵਿਨੋਦ ਕੁਮਾਰ ਪੁੱਤਰ ਵਿਜੈ ਕੁਮਾਰ ਕੋਲੋਂ ਦੌਰਾਨੇ ਤਲਾਸ਼ੀ 20 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਇਹਨਾਂ ਦੇ ਖਿਲਾਫ ਮੁਕੱਦਮਾ ਨੰਬਰ 153 ਮਿਤੀ 18-08-25 ਅ/ਧ 21-61-85 NDPS ACT ਤਹਿਤ ਅਤੇ ਸੌਰਵ ਕੁਮਾਰ ਉਰਫ ਸ਼ਮਕਰ ਕੁਮਾਰ ਪੁੱਤਰ ਅਮਰਕਾਂਤ ਕੁਮਾਰ ਅਤੇ ਤਲੂ ਪੁੱਤਰ ਭਜਨ ਸਿੰਘ ਤੋ ਦੌਰਾਨੇ ਤਲਾਸ਼ੀ 10 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਇਹਨਾਂ ਦੇ ਖਿਲਾਫ ਮੁਕੱਦਮਾ ਨੰਬਰ 154 ਮਿਤੀ 18-08-25 ਅ/ਧ 21-61-85 NDPS ACT
ਤਹਿਤ ਥਾਣਾ ਸਲੇਮ ਟਾਬਰੀ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਵਿਜੇ ਗਿੱਲ ਉਰਫ ਪੈਟਰੋ ਦੇ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਦੇ ਚਾਰ ਮੁਕੱਦਮੇ ਦਰਜ ਹਨ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਦੇ ਸਾਥੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।