ਇਕਬਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ਫ਼ਿਲਮ ਕੈਰੀ ਆਨ ਜੱਟਾਂ 4 ਦੀ ਟੀਮ ਪੁੱਜੀ
ਅਜੈਵੀਰ ਸਿੰਘ ਲਾਲਪੁਰਾ ਨੇ ਵਲੋਂ ਸਾਰਿਆਂ ਦਾ ਸਵਾਗਤ
ਲਾਲਪੁਰਾ ਨੇ ਪੰਜਾਬੀ ਸਿਨੇਮਾ ਦੀ ਤਰੱਕੀ ਲਈ ਦਿੱਤੀਆਂ ਦਿਲੋਂ ਸ਼ੁਭਕਾਮਨਾਵਾਂ
ਮਨਪ੍ਰੀਤ ਸਿੰਘ
ਰੂਪਨਗਰ 27 ਜੂਨ
ਬਹੁਚਰਚਿਤ ਪੰਜਾਬੀ ਫ਼ਿਲਮ Carry On Jatta 4 ਦੀ ਸਮੁੱਚੀ ਟੀਮ ਦਾ ਸਤਿਕਾਰਯੋਗ ਇਕਬਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਸਮਾਜ ਸੇਵੀ ਅਤੇ ਭਾਜਪਾ ਆਗੂ ਅਜੈਵੀਰ ਸਿੰਘ ਲਾਲਪੁਰਾ ਨੇ ਫ਼ਿਲਮ ਨਾਲ ਸੰਬੰਧਤ ਸਮੂਹ ਕਲਾਕਾਰਾਂ ਅਤੇ ਟੀਮ ਮੈਂਬਰਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨ ਕਰਦਿਆਂ ਉਨ੍ਹਾਂ ਨੂੰ ਦਿਲੋਂ ਜੀ ਆਇਆਂ ਆਖਿਆ। ਇਸ ਮੌਕੇ ਪੰਜਾਬੀ ਫ਼ਿਲਮ ਜਗਤ ਦੇ ਨਾਮਵਰ ਅਦਾਕਾਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਪ੍ਰਸਿੱਧ ਅਦਾਕਾਰਾ ਸਰਗੁਣ ਮਹਿਤਾ ਸਮੇਤ ਫ਼ਿਲਮ ਦੀ ਸਮੁੱਚੀ ਕਾਸਟ ਅਤੇ ਕਰੂ ਮੈਂਬਰ ਹਾਜ਼ਰ ਸਨ। ਮਿਲਣੀ ਦੌਰਾਨ ਆਪਸੀ ਵਿਚਾਰ ਵਟਾਂਦਰਾ ਹੋਇਆ ਅਤੇ ਪੰਜਾਬੀ ਸਿਨੇਮਾ ਦੇ ਵਿਕਾਸ, ਨੌਜਵਾਨ ਪੀੜ੍ਹੀ ਅਤੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਵਿੱਚ ਫ਼ਿਲਮਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ। ਸ. ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਸਾਡੀ ਮਾਂ ਬੋਲੀ, ਸੱਭਿਆਚਾਰ ਅਤੇ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਮਾਣ ਦਿਵਾਉਣ ਲਈ ਲਗਾਤਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾਕਾਰ ਆਪਣੀ ਮਿਹਨਤ, ਪ੍ਰਤਿਭਾ ਅਤੇ ਸਮਰਪਣ ਸਦਕਾ ਪੰਜਾਬ ਦਾ ਨਾਮ ਵਿਸ਼ਵ ਭਰ ਵਿੱਚ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਨੋਰੰਜਨ ਦੇ ਨਾਲ ਨਾਲ ਪੰਜਾਬੀ ਫ਼ਿਲਮਾਂ ਸਮਾਜ ਨੂੰ ਚੰਗਾ ਸੰਦੇਸ਼ ਦੇਣ ਅਤੇ ਆਪਣੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਦਾ ਵੀ ਮਹੱਤਵਪੂਰਨ ਸਾਧਨ ਹਨ।
ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਵੀ ਫ਼ਿਲਮ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਲਾਕਾਰ ਸਮਾਜ ਦਾ ਅਹਿਮ ਹਿੱਸਾ ਹੁੰਦੇ ਹਨ, ਜੋ ਆਪਣੀ ਕਲਾ ਰਾਹੀਂ ਲੋਕਾਂ ਨੂੰ ਜੋੜਨ ਅਤੇ ਸਮਾਜ ਵਿੱਚ ਸਕਾਰਾਤਮਕ ਸੰਦੇਸ਼ ਫੈਲਾਉਣ ਦਾ ਮਹਾਨ ਕਾਰਜ ਕਰਦੇ ਹਨ। ਉਨ੍ਹਾਂ ਸਮੁੱਚੀ ਟੀਮ ਦੇ ਉੱਜਵਲ ਭਵਿੱਖ ਅਤੇ ਫ਼ਿਲਮ ਦੀ ਸ਼ਾਨਦਾਰ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਲਾਲਪੁਰਾ ਨੇ Carry On Jatta 4 ਦੀ ਪੂਰੀ ਟੀਮ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਹ ਫ਼ਿਲਮ ਰਿਕਾਰਡਤੋੜ ਕਾਮਯਾਬੀ ਹਾਸਲ ਕਰੇ, ਦਰਸ਼ਕਾਂ ਦਾ ਭਰਪੂਰ ਪਿਆਰ ਪ੍ਰਾਪਤ ਕਰੇ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਹੋਰ ਉੱਚਾਈਆਂ ਤੱਕ ਲੈ ਕੇ ਜਾਣ ਵਿੱਚ ਨਵਾਂ ਇਤਿਹਾਸ ਸਿਰਜੇ। ਉਨ੍ਹਾਂ ਫ਼ਿਲਮ ਨਾਲ ਜੁੜੇ ਸਮੂਹ ਕਲਾਕਾਰਾਂ, ਨਿਰਮਾਤਾਵਾਂ, ਨਿਰਦੇਸ਼ਕਾਂ ਅਤੇ ਤਕਨੀਕੀ ਟੀਮ ਨੂੰ ਦਿਲੋਂ ਸ਼ੁਭਕਾਮਨਾਵਾਂ ਭੇਟ ਕੀਤੀਆਂ।
- Download Babushahi App
-
-