ਈਵੀਐੱਮ ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਕਰਵਾਈਆਂ ਜਾਣ: ਇੰਦਰਜੀਤ ਕੌਰ ਮਾਨ
**ਐੱਸ.ਆਈ.ਆਰ. ਤਹਿਤ ਵੋਟਰ ਸੂਚੀਆਂ ਦੀ ਜਾਂਚ ਕਰਕੇ ਗੜਬੜ ਲਈ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ**
ਬਲਵਿੰਦਰ ਸਿੰਘ ਧਾਲੀਵਾਲ
**ਨਕੋਦਰ, 23 ਅਕਤੂਬਰ )** : ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਈਵੀਐੱਮ ਦੀ ਥਾਂ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਭਾਜਪਾ ’ਤੇ ਲੋਕਤੰਤਰ ਦਾ ਘਾਣ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਣਾ ਜ਼ਰੂਰੀ ਹੈ।
ਉਨ੍ਹਾਂ ਐੱਸ.ਆਈ.ਆਰ. ਤਹਿਤ ਵੋਟਰ ਸੂਚੀਆਂ ਵਿੱਚੋਂ ਕੱਟੇ ਗਏ ਨਾਵਾਂ ਅਤੇ ਕਥਿਤ ਗੜਬੜਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ ’ਤੇ ਚੋਣ ਕਮਿਸ਼ਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸੇ ਵੀ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।
- Download Babushahi App
-
-