ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਖੰਨਾ 6 ਮਈ 2025 : SSP ਖੰਨਾ ਜੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਵਿਰੁੱਧ ਲਗਾਤਾਰ ਸਖ਼ਤ ਰਵਾਇਆ ਅਖਤਿਆਰ ਕਰਦਿਆਂ ਖੰਨਾ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ , ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 11 ਕਿਲੋ ਚੂਰਾ ਪੋਸਤ ਅਤੇ 300 ਗ੍ਰਾਮ ਅਫੀਮ ਬਰਾਮਦ ਕੀਤੀ ਹੈ , ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ , ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਨਸ਼ਾ ਤਸਕਰ ਕਿਸੇ ਵੱਡੇ ਗਿਰੋਹ ਨਾਲ ਜੁੜੇ ਹੋ ਸਕਦੇ ਹਨ ਅਤੇ ਹੁਣ ਜਾਂਚ ਅਗਲੇ ਪੱਧਰ 'ਤੇ ਚੱਲ ਰਹੀ ਹੈ , ਖੰਨਾ ਪੁਲਿਸ ਨੇ ਇਲਾਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ ਅਤੇ ਦੱਸਿਆ ਕਿ ਜਿਹੜੇ ਵੀ ਨਸ਼ਾ ਵਪਾਰ ਨਾਲ ਜੁੜੇ ਹੋਏ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ