ਮਿਆਰੀ ਧਾਰਮਿਕ ਸਾਹਿਤਕ ਅਤੇ ਇਤਿਹਾਸਕ ਪੁਸਤਕਾਂ ਘੱਟ ਕੀਮਤ 'ਤੇ ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਉਪਲਬਧ
ਰੋਹਿਤ ਗੁਪਤਾ
ਗੁਰਦਾਸਪੁਰ, 20 ਮਾਰਚ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਗੁਰਦਾਸਪੁਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਹੈ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਬਹੁਤ ਹੀ ਮਿਆਰੀ ਅਤੇ ਧਾਰਮਿਕ/ਸਾਹਿਤਕ ਅਤੇ ਇਤਿਹਾਸਕ ਪੁਸਤਕਾਂ ਘੱਟ/ਸਸਤੀ ਕੀਮਤ 'ਤੇ ਛਾਪੀਆਂ ਗਈਆਂ ਹਨ ਜਿਹੜੀਆਂ ਕਿ ਜ਼ਿਲ੍ਹੇ ਵਿੱਚ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੀਆਂ ਲਾਇਬ੍ਰੇਰੀਆਂ ਲਈ ਖਰੀਦੀਆਂ ਜਾ ਸਕਦੀਆਂ ਹਨ।
ਇਹ ਵਡਮੁੱਲੀਆਂ ਪੁਸਤਕਾਂ ਵਿਦਿਆਰਥੀਆਂ ਦੇ ਸਾਹਿਤਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਹੀ ਉਪਯੋਗੀ ਹਨ। ਇਨ੍ਹਾਂ ਪੁਸਤਕਾਂ ਨੂੰ ਜ਼ਿਲ੍ਹੇ ਵਿੱਚ ਪੜ੍ਹਨ ਦੇ ਚਾਹਵਾਨ ਪਾਠਕ ਬਹੁਤ ਹੀ ਘੱਟ ਕੀਮਤ 'ਤੇ ਖਰੀਦ ਸਕਦੇ ਹਨ।
ਜਿਲ੍ਹਾ ਭਾਸ਼ਾ ਦਫਤਰ ਤੋਂ ਸ਼ਾਮ ਸਿੰਘ ਨੇ ਅੱਗੇ ਦੱਸਿਆ ਕਿ ਇਸ ਲਈ ਜ਼ਿਲ੍ਹੇ ਵਿੱਚ ਪੁਸਤਕਾਂ ਪੜ੍ਹਨ ਦੇ ਚਾਹਵਾਨਾਂ ਨੂੰ ਮੁੜ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਵਡਮੁੱਲੀਆਂ ਪੁਸਤਕਾਂ ਦੀ ਵੱਧ ਤੋਂ ਵੱਧ ਖਰੀਦ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਿਤ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ, ਗੁਰਦਾਸਪੁਰ ਬੀ.ਬਲਾਕ ਕਮਰਾ ਨੰਬਰ 501 ਅਤੇ 502 ਤੋਂ ਕੀਤੀ ਜਾ ਸਕਦੀ ਹੈ ਜੀ।
ਵਧੇਰੇ ਜਾਣਕਾਰੀ ਲਈ 9464041987 ਤੇ ਸੰਪਰਕ ਕਰ ਸਕਦੇ ਹੋ।
Click to Follow Babushahi Facebook page →