ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ-ਬਲਬੀਰ ਸਿੰਘ ਪਨੂੰ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ/ ਬਟਾਲਾ, 19 ਅਗਸਤ
ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ਸ੍ਰੀ ਬਲਬੀਰ ਸਿੰਘ ਪਨੂੰ, ਪਿੰਡ ਖੋਦੇ ਬਾਂਗਰ ਵਿਖੇ ਪਹੁੰਚੇ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਉਸਦੇ ਨਾਲ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।
ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਿੰਡਾਂ ਅੰਦਰ ਨੋਜਵਾਨਾਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਅੰਦਰ ਨਵੇਂ ਪੰਚਾਇਤ ਘਰ ਉਸਾਰੇ ਜਾ ਰਹੇ ਹਨ। ਪਾਣੀ ਦੀ ਨਿਕਾਸੀ ਲਈ ਸੀਵਰੇਜ ਦਾ ਕੰਮ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਪਾਰਕ ਆਦਿ ਉਸਾਰੇ ਗਏ ਹਨ।
ਇਸ ਮੌਕੇ ਸਰਪੰਚ ਸੁਖਪ੍ਰੀਤ ਕੌਰ ਧਰਮਪਤਨੀ ਗੁਰਪ੍ਰੀਤ ਸਿੰਘ, ਬਿਕਰ ਸਿੰਘ,,ਪਰਮਜੀਤ ਸਿੰਘ ਗੁਰਪਾਲ ਸਿੰਘ, ਸਾਹਿਬ ਸਿੰਘ, ਸੁਰਜਨ ਸਿੰਘ, ਬੁੱਧ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਚਰਨ ਸਿੰਘ, ਕਰਮ ਸਿੰਘ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰਧਾਨ ਜਗਜੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ, ਬਲਾਕ ਪ੍ਰਧਾਨ ਰਘਬੀਰ ਸਿੰਘ ਅਠਵਾਲ, ਹਲਕਾ ਕੁਆਰਡੀਨੇਟਰ ਕਰਮਜੀਤ ਸਿੰਘ ਬਰਾੜ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਹਲਕਾ ਵਾਈਸ ਕੁਆਰਡੀਨੇਟਰ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।