ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ
*ਸੰਗਤਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ*
*ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ DSP ਧੀਰੇਂਦਰ ਵਰਮਾ ਵੱਲੋਂ ਚਾਰਜ ਸੰਭਾਲਣ ਮਗਰੋਂ ਅਹਿਮ ਪ੍ਰੈਸ ਕਾਨਫਰੰਸ*
*ਨਿਸ਼ਾਨੇ ਤੇ ਹੋਣਗੇ ਨਸ਼ਾ ਤਸਕਰ ਮਾੜੇ ਅਨਸਰਾਂ ਨੂੰ ਦਿੱਤੀ ਸਖਤ ਚੇਤਾਵਨੀ*
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 24 ਅਕਤੂਬਰ 2025: ਸੁਲਤਾਨਪੁਰ ਲੋਧੀ ਦੇ ਨਵ ਨਿਯੁਕਤ ਡੀਐਸਪੀ ਧੀਰੇਂਦਰ ਵਰਮਾ ਵੱਲੋਂ ਪ੍ਰਕਾਸ਼ ਗੁਰਪੂਰਬ ਨੂੰ ਲੈ ਕੇ ਸੁਰੱਖਿਆ ਦੇ ਕੀਤੇ ਗਏ ਪ੍ਰਬੰਧ ਦਾ ਖਾਕਾ ਤਿਆਰ ਕੀਤਾ ਗਿਆ ਹੈ।
ਉਹਨਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਜ਼ਿਕਰ ਯੋਗ ਹੈ ਕਿ ਨਵ ਨਿਯੁਕਤ ਡੀਐਸਪੀ ਧੀਰੇਂਦਰ ਵਰਮਾ (ਆਈਪੀਐਸ) ਵੱਲੋਂ ਚਾਰਜ ਸੰਭਾਲੇ ਜਾਣ ਮਗਰੋਂ ਨਸ਼ਾ ਤਸਕਰਾਂ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ ਹੈ ਉਹਨਾਂ ਕਿਹਾ ਕਿ ਡਿਊਟੀ ਦੌਰਾਨ ਨਸ਼ਾ ਤਸਕਰ ਉਹਨਾਂ ਦੇ ਨਿਸ਼ਾਨੇ ਤੇ ਹੋਣਗੇ ਅਤੇ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਹਨਾਂ ਵੱਲੋਂ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਟਰੈਫਿਕ ਸਮੱਸਿਆ ਨੂੰ ਨਜਿੱਠਣ ਦੀ ਵੀ ਗੱਲ ਆਖੀ ਗਈ ਅਤੇ ਕਿਹਾ ਕਿ ਜਲਦ ਹੀ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇਗਾ।
ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕਰਦਿਆਂ DSP ਧੀਰੇਂਦਰ ਵਰਮਾ ਨੇ ਕਿਹਾ ਕਿ ਉਹ ਨਿਸ਼ਚਿੰਤ ਹੋ ਕੇ ਗੁਰੂ ਨਗਰੀ ਦੇ ਗੁਰੂ ਧਾਮਾਂ ਵਿੱਚ ਦਰਸ਼ਨ ਦੀਦਾਰ ਕਰਨ ਲਈ ਪਹੁੰਚਣ ਉਹਨਾਂ ਦੀ ਸੁਰੱਖਿਆ ਸਾਡੀ ਜਿੰਮੇਵਾਰੀ ਹੈ। ਸਮਾਗਮਾਂ ਦੌਰਾਨ ਸ਼ਮੂਲੀਅਤ ਕਰਨ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।