SSP ਮੋਹਾਲੀ ਵਰੁਣ ਸ਼ਰਮਾ
ਦੀਦਾਰ ਗੁਰਨਾ
ਮੋਹਾਲੀ 4 ਅਕਤੂਬਰ 2026 : ਨਸ਼ਿਆਂ ਦੀ ਸਮੱਸਿਆ ਦੇ ਮੱਦੇਨਜ਼ਰ ਐੱਸਐੱਸਪੀ ਮੋਹਾਲੀ ਵਰੁਣ ਸ਼ਰਮਾ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ ਹੈ , ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਕਿਸੇ ਕਿਸਮ ਦੀ ਅਸਲ ਖੁਸ਼ੀ ਨਹੀਂ ਹੁੰਦੀ, ਸਗੋਂ ਇਸ ਦੇ ਪਿੱਛੇ ਤਬਾਹੀ ਲੁਕੀ ਹੁੰਦੀ ਹੈ , ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਬਲਕਿ ਪਰਿਵਾਰਕ ਅਤੇ ਸਮਾਜਿਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ
ਉਨ੍ਹਾਂ ਕਿਹਾ ਕਿ ਇੱਕ ਨਸ਼ਾ ਹੀ ਇਨਸਾਨ ਦੀ ਪੂਰੀ ਜ਼ਿੰਦਗੀ ਬਰਬਾਦ ਕਰਨ ਲਈ ਕਾਫ਼ੀ ਹੋ ਸਕਦਾ ਹੈ , ਨਸ਼ੇ ਦੀ ਲਤ ਵਿਅਕਤੀ ਨੂੰ ਹੌਲੀ-ਹੌਲੀ ਮੌਤ ਵੱਲ ਲੈ ਜਾਂਦੀ ਹੈ ਅਤੇ ਉਸਦੇ ਸੁਨਹਿਰੀ ਭਵਿੱਖ ਨੂੰ ਹਨੇਰੇ ਵਿੱਚ ਧੱਕ ਦਿੰਦੀ ਹੈ, ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਮਝਣ ਅਤੇ ਆਪਣੇ ਆਪ ਨੂੰ ਇਸ ਬੁਰਾਈ ਤੋਂ ਦੂਰ ਰੱਖਣ
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਰਫ਼ ਪੁਲਿਸ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ , ਪਰਿਵਾਰਾਂ ਅਤੇ ਸਮਾਜ ਨੂੰ ਵੀ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਅੱਗੇ ਆਉਣਾ ਚਾਹੀਦਾ ਹੈ , ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸਨੂੰ ਨਫ਼ਰਤ ਜਾਂ ਅਣਦੇਖਾ ਕਰਨ ਦੀ ਬਜਾਏ ਇਲਾਜ ਅਤੇ ਸਹੀ ਮਾਰਗਦਰਸ਼ਨ ਲਈ ਸਹਿਯੋਗ ਦਿੱਤਾ ਜਾਵੇ
- Download Babushahi App
-
-