ਅਕਾਲ ਅਕੈਡਮੀ ਕਮਾਲਪੁਰ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਹਰਜਿੰਦਰ ਸਿੰਘ ਭੱਟੀ
ਕਮਾਲਪੁਰ, 15 ਮਈ 2025 - ਕਲਗੀਧਰ ਟਰਸਟ ਬੜੂ ਸਾਹਿਬ ਵਿਦਿਅਕ ਸੰਸਥਾ ਅਧੀਨ ਚਲ ਰਹੀ ਅਕਾਲ ਅਕੈਡਮੀ ਕਮਾਲਪੁਰ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ। ਸਿੱਖਿਆ ਅਤੇ ਸੰਸਕਾਰਾਂ ਨੂੰ ਇਕਸਾਥ ਲੈ ਕੇ ਚੱਲਣ ਵਾਲੀ ਅਕਾਲ ਅਕੈਡਮੀ ਕਮਾਲਪੁਰ ਨੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸੌ ਫੀਸਦੀ ਨਤੀਜਾ ਪ੍ਰਾਪਤ ਕਰਦਿਆਂ ਇਕ ਵਾਰ ਫਿਰ ਆਪਣੀ ਗੁਣਵੱਤਾ ਅਤੇ ਨਿਖਾਰ ਨੂੰ ਸਾਬਤ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ, ਜਿਸ ਨਾਲ ਨਾ ਸਿਰਫ਼ ਸਕੂਲ ਦਾ, ਸਗੋਂ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਵੀ ਮਾਣ ਵਧਾਇਆ। ਕਈ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਿਲ ਕਰਕੇ ਕਾਮਯਾਬੀ ਦੀ ਨਵੀਂ ਮਿਸਾਲ ਕਾਇਮ ਕੀਤੀ।
ਦਸਵੀਂ ਕਲਾਸ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਸ਼ਾਮਿਲ ਵਿਦਿਆਰਥੀ ਜਿਸ ਵਿੱਚ ਤਰਨਜੋਤ ਕੌਰ 94.8% ਲੈਂਦੇ ਹੋਏ ਪਹਿਲਾਂ ਸਥਾਨ, ਪਵਨੀਤ ਕੌਰ ਨੇ 94.6% ਲੈ ਕੇ ਦੂਸਰਾ ਸਥਾਨ ਅਤੇ ਮਨਵੀਰ ਕੌਰ ਨੇ 91.8% ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ ਅਤੇ 95% ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ। ਤਰਨਜੋਤ ਕੌਰ ਅਤੇ ਪਵਨੀਤ ਕੌਰ ਨੇ ਇੰਗਲਿਸ਼ ਵਿਸ਼ੇ ਵਿਚੋਂ ਸੌ ਵਿੱਚੋਂ ਸੌ ਅੰਕ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕ ਸਾਹਿਬਾ ਦਾ ਨਾਮ ਰੌਸ਼ਨ ਕੀਤਾ ਹੈ।
ਅਕਾਲ ਅਕੈਡਮੀ ਕਮਾਲਪੁਰ ਦੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਕਿਹਾ, "ਇਹ ਸਫਲਤਾ ਸਿਰਫ਼ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਪਰਿਣਾਮ ਹੈ ਅਤੇ ਨਾਲ ਹੀ ਮਾਪਿਆਂ ਦੇ ਸਹਿਯੋਗ ਅਤੇ ਅਕਾਲ ਅਕੈਡਮੀ ਦੀ ਸੰਸਕਾਰਮਈ ਸਿੱਖਿਆ ਦਾ ਵੀ ਨਤੀਜਾ ਹੈ। ਅਕਾਲ ਅਕੈਡਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਅਧਿਆਤਮ ਅਤੇ ਨੈਤਿਕਤਾ ਨਾਲ ਸੰਪੰਨ ਕਰਨਾ ਹੈ।" ਵਿਦਿਆਰਥੀਆਂ ਦੀ ਉਪਲਬਧੀ ਤੋਂ ਖੁਸ਼ ਮਾਪਿਆਂ ਨੇ ਵੀ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ।